Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਆਮ ਆਦਮੀ ਪਾਰਟੀ ਦੇ ਆਗੂ ਨੀਤਿਨ ਕੋਹਲੀ ਵੱਲੋਂ ਮੁਫ਼ਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਆਗੂ ਨੀਤਿਨ ਕੋਹਲੀ ਵੱਲੋਂ ਮੁਫ਼ਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ

ਜਲੰਧਰ, (ਸੰਜੇ ਸ਼ਰਮਾ) – ਆਮ ਆਦਮੀ ਪਾਰਟੀ ਦੇ ਆਗੂ ਨੀਤਿਨ ਕੋਹਲੀ ਵੱਲੋਂ ਲੋਕਾਂ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਦੋ ਈ-ਰਿਕਸ਼ੇ ਲੋਕ ਸੇਵਾ ਲਈ ਸਮਰਪਿਤ ਕੀਤੇ ਗਏ ਹਨ, ਜਿਨ੍ਹਾਂ ਦਾ ਲਾਭ ਸ਼ਹਿਰ ਦਾ ਕੋਈ ਵੀ ਵਿਅਕਤੀ ਲੈ ਸਕਦਾ ਹੈ।

ਨੀਤਿਨ ਕੋਹਲੀ ਨੇ ਕਿਹਾ ਕਿ ਇਸ ਸੇਵਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਅਤੇ ਮੁਫ਼ਤ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਈ-ਰਿਕਸ਼ਿਆਂ ਉੱਤੇ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ  ਪੋਸਟਰ ਲਗਾਏ ਗਏ ਹਨ, ਜਦਕਿ ਲੋਕਾਂ ਦੀ ਸਹੂਲਤ ਲਈ ਸੰਪਰਕ ਨੰਬਰ ਵੀ ਦਰਜ ਕੀਤੇ ਗਏ ਹਨ ਤਾਂ ਜੋ ਜ਼ਰੂਰਤ ਪੈਣ ‘ਤੇ ਲੋਕ ਆਸਾਨੀ ਨਾਲ ਸੇਵਾ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਇਸ ਵੇਲੇ ਦੋ ਈ-ਰਿਕਸ਼ਿਆਂ ਨਾਲ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ, ਪਰ ਆਉਣ ਵਾਲੇ ਸਮੇਂ ਵਿੱਚ ਇਸ ਦੀ ਗਿਣਤੀ ਹੋਰ ਵਧਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਸ ਸਹੂਲਤ ਦਾ ਲਾਭ ਪਹੁੰਚ ਸਕੇ।