Business Khas

You are currently viewing ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ

ਲੁਧਿਆਣਾ , ਲੁਧਿਆਣਾ ਦੇ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸਿਰ ਵਿੱਚ ਗੋਲੀ ਲੱਗਣ ਕਰਕੇ ਮੌਤ ਹੋ ਗਈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਵਿਧਾਇਕ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਹੁਣ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ‘ਆਪ’ ਵਿਧਾਇਕ ਦੀ ਮੌਤ ਕਿਵੇਂ ਹੋਈ, ਅਚਾਨਕ ਗੋਲੀ ਕਿਵੇਂ ਚੱਲੀ, ਉਨ੍ਹਾਂ ਨੇ ਆਪਣੇ ਆਪ ਨੂੰ ਗੋਲੀ ਮਾਰੀ ਜਾਂ ਕਿਸੇ ਹੋਰ ਨੇ ਗੋਲੀ ਚਲਾਈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।

ਡੀਸੀਪੀ ਜਸਕਰਨ ਸਿੰਘ ਤੇਜਾ ਨੇ ‘ਆਪ’ ਵਿਧਾਇਕ ਦੀ ਮੌਤ ਦੀ ਪੁਸ਼ਟੀ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਹ ਘਟਨਾ ਦੇਰ ਰਾਤ 12 ਵਜੇ ਵਾਪਰੀ। ਘਟਨਾ ਤੋਂ ਪਹਿਲਾਂ, ਉਨ੍ਹਾਂ ਨੇ ਹੋਰ ਦਿਨਾਂ ਦੀ ਤਰ੍ਹਾਂ ਰਾਤ ਦਾ ਖਾਣਾ ਖਾਧਾ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਡੀਐਮਸੀਐਚ ਵਿਖੇ ਮੌਜੂਦ ਹਨ। ‘ਆਪ’ ਵਿਧਾਇਕ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।