ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਸ਼ਹਿਰੀ ਸਥਾਨਕ ਸਰਕਾਰਾਂ (ਨਗਰ ਨਿਗਮ ਅਤੇ ਨਗਰ ਕੌਂਸਲ) ਦੀਆਂ ਚੋਣਾਂ ਲਈ ਆਪਣੇ 22 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਪਟਿਆਲਾ ਨਗਰ ਨਿਗਮ ਦੇ 21 ਵਾਰਡਾਂ ਅਤੇ ਬਾਘਾ ਪੁਰਾਣਾ ਨਗਰ ਕੌਂਸਲ ਦੇ ਇੱਕ ਵਾਰਡ ਲਈ ਉਮੀਦਵਾਰ ਸ਼ਾਮਲ ਹਨ। ਪਾਰਟੀ ਵੱਲੋਂ ਬੁੱਧਵਾਰ (18 ਨਵੰਬਰ) ਨੂੰ ਇੱਕ ਅਧਿਕਾਰਤ ਬਿਆਨ ਰਾਹੀਂ ਇਹ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਹਨ।ਪਟਿਆਲਾ ਨਗਰ ਨਿਗਮ ਚੋਣਾਂ ਲਈ ਪਾਰਟੀ ਨੇ 21 ਵਾਰਡਾਂ ਤੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਇਨ੍ਹਾਂ ਉਮੀਦਵਾਰਾਂ ਵਿੱਚ ਵਾਰਡ ਨੰਬਰ 1 (ਐੱਸ.ਸੀ. ਮਹਿਲਾ) ਤੋਂ ਸੋਨੀਆ ਦਾਸ, ਵਾਰਡ ਨੰਬਰ 32 ਤੋਂ ਰਣਜੀਤ ਸਿੰਘ, ਵਾਰਡ ਨੰਬਰ 33 ਤੋਂ ਗੀਤਾ ਰਾਣੀ, ਵਾਰਡ ਨੰਬਰ 34 ਤੋਂ ਤੇਜਿੰਦਰ ਮਹਿਤਾ, ਵਾਰਡ ਨੰਬਰ 36 ਤੋਂ ਹਰਪ੍ਰੀਤ ਸਿੰਘ, ਵਾਰਡ ਨੰਬਰ 37 ਤੋਂ ਰੇਣੂ ਬਾਲਾ, ਵਾਰਡ ਨੰਬਰ 38 ਤੋਂ ਹਰਪਾਲ ਜੁਨੇਜਾ ਅਤੇ ਵਾਰਡ ਨੰਬਰ 40 ਤੋਂ ਸੰਜੀਵ ਕੱਕੜ ਸ਼ਾਮਲ ਹਨ।
ਨਗਰ ਨਿਗਮ ਚੋਣਾਂ ਲਈ AAP ਨੇ ਐਲਾਨੇ 22 ਉਮੀਦਵਾਰ
- Post author:businesSsKhas
- Post published:November 18, 2026
- Post category:ਪੰਜਾਬ
