Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।