Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਵਿੱਚ ਪ੍ਰਸ਼ਾਸਨਕ ਫੇਰਬਦਲ

ਪੰਜਾਬ ਵਿੱਚ ਪ੍ਰਸ਼ਾਸਨਕ ਫੇਰਬਦਲ

ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦੇ ਹੋਏ 8 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਨਾਲ ਸੂਬੇ ਦੀ ਸੁਰੱਖਿਆ ਅਤੇ ਇੰਟੈਲੀਜੈਂਸ ਵਿਭਾਗ ਵਿੱਚ ਬਦਲਾਅ ਕੀਤੇ ਗਏ ਹਨ।

ਜਾਰੀ ਹੁਕਮਾਂ ਮੁਤਾਬਕ, ਸਪੈਸ਼ਲ ਡੀਜੀਪੀ ਸਿਕਿਉਰਟੀ ਪੰਜਾਬ ਐਸ ਐਸ ਸ੍ਰੀਵਾਸਤਵਾ ਨੂੰ ਹੁਣ ਸਪੈਸ਼ਲ ਡੀਜੀਪੀ ਪੁਲੀਸ ਹੈੱਡਕੁਆਰਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਵੀਂ ਤਾਇਨਾਤੀ ਨਾਲ ਪੁਲੀਸ ਹੈੱਡਕੁਆਰਟਰ ਵਿੱਚ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।

ਉੱਥੇ ਹੀ ਆਈਜੀ ਡਾਕਟਰ ਸੁਖਚੈਨ ਸਿੰਘ ਗਿੱਲ, ਜੋ ਪਹਿਲਾਂ ਆਈਜੀ ਹੈੱਡਕੁਆਰਟਰ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ ਆਈਜੀ ਇੰਟੈਲੀਜੈਂਸ ਵਿਂਗ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਸੁਖਚੈਨ ਸਿੰਘ ਗਿੱਲ ਨੂੰ ਇੰਟੈਲੀਜੈਂਸ ਦਾ ਚਾਰਜ ਦਿੱਤੇ ਜਾਣ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਦੇ ਨਜ਼ਰੀਏ ਨਾਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਤਬਾਦਲਿਆਂ ਦਾ ਮਕਸਦ ਕਾਨੂੰਨ ਅਤੇ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣਾ ਦੱਸਿਆ ਜਾ ਰਿਹਾ ਹੈ।