Business Khas

Latest news
ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ पंजाब के लोगों को भरोसा, भाजपा ही खत्म कर सकती है प्रदेश में नशा और माफिया राज ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ  ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਨਾਲ ਹੜਕੰਪ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਅਮਨ ਅਰੋੜਾ ਨੇ ਚੁਨੀ ਲਾਲ ਭਗਤ ਦੇ ਦਿਹਾਂਤ ’ਤੇ ਮੋਹਿੰਦਰ ਭਗਤ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ Uber Rapido License Suspended ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ
You are currently viewing ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ

ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ

ਪੰਜਾਬ ਵਿੱਚ ਲਗਾਤਾਰ ਡੂੰਘੇ ਹੋ ਰਹੇ ਬਿਜਲੀ ਸੰਕਟ ਅਤੇ ਉਦਯੋਗਾਂ ਤੋਂ ਲੈ ਕੇ ਆਮ ਜਨਤਾ ਤੱਕ ਲੱਗ ਰਹੇ ਭਾਰੀ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੀਤੇ ਕੁਝ ਦਿਨ ਪਹਿਲਾ ਪਾਰਟੀ ਦੇ ਬੁਲਾਰੇ ਹਰਜੀਤ ਸਿੰਘ ਨੇ ਸੂਬਾ ਸਰਕਾਰ ਦੀ ਬਿਜਲੀ ਨੀਤੀ ਨੂੰ ਪੂਰੀ ਤਰ੍ਹਾਂ ਫ਼ੇਲ੍ਹ ਕਰਾਰ ਦਿੰਦਿਆਂ ਦੋਸ਼ ਲਾਇਆ ਹੈ ਕਿ ਪੰਜਾਬ ਨੂੰ ਹਨੇਰੇ ਵਿੱਚ ਧੱਕਣ ਲਈ ਕੋਈ ਕੋਲਾ ਸੰਕਟ ਨਹੀਂ, ਸਗੋਂ ‘ਝਾੜੂ ਸਰਕਾਰ’ ਦੀ ਅਣਗਹਿਲੀ ਅਤੇ ਪ੍ਰਬੰਧਕੀ ਨਾਕਾਮੀ ਜ਼ਿੰਮੇਵਾਰ ਹੈ।

ਅਕਾਲੀ ਦਲ ਦੇ ਬੁਲਾਰੇ ਹਰਜੀਤ ਸਿੰਘ ਨੇ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ 15,000 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਜਦਕਿ ਸੂਬੇ ਵਿੱਚ ਅਸਲ ਉਤਪਾਦਨ ਮਹਿਜ਼ 4,200 ਮੈਗਾਵਾਟ ਹੀ ਹੋ ਰਿਹਾ ਹੈ। ਬਿਜਲੀ ਦੀ ਮੰਗ ਅਤੇ ਪੂਰਤੀ ਵਿਚਾਲੇ ਇਹ ਵਿਸ਼ਾਲ ਪਾੜਾ ਸਰਕਾਰ ਦੀ ਬਿਜਲੀ ਪ੍ਰਬੰਧਨ ਦੀ ਨਾਕਾਮੀ ਨੂੰ ਸਪੱਸ਼ਟ ਦਰਸਾਉਂਦਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਬੋਰਡ (PSPCL) ਖ਼ੁਦ ਮੰਨ ਰਿਹਾ ਹੈ ਕਿ ਸੂਬੇ ਦੇ ਉਦਯੋਗਾਂ ਨੂੰ ਬਿਜਲੀ ਸਪਲਾਈ ਵਿੱਚ 20 ਤੋਂ 24 ਘੰਟਿਆਂ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਪੰਜਾਬ ਦਾ ਵਪਾਰ ਪੂਰੀ ਤਰ੍ਹਾਂ ਠੱਪ ਹੋਣ ਦੇ ਕੰਢੇ ਹੈ। ਹਰਜੀਤ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਆਪਣੇ ਥਰਮਲ ਪਲਾਂਟਾਂ ਦੀ ਸਮਰੱਥਾ ਵਰਤਣ ਦੀ ਥਾਂ ਨਿੱਜੀ ਅਦਾਰਿਆਂ ਤੋਂ 8, 10 ਅਤੇ 11 ਰੁਪਏ ਪ੍ਰਤੀ ਯੂਨਿਟ ਵਰਗੀ ਮਹਿੰਗੀ ਬਿਜਲੀ ਖ਼ਰੀਦ ਕੇ ਖ਼ਜ਼ਾਨੇ ‘ਤੇ ਬੋਝ ਪਾ ਰਹੀ ਹੈ, ਜਦਕਿ ਸੂਬੇ ਦੇ ਆਪਣੇ ਸਾਧਨਾਂ ਨਾਲ ਇਹ ਲਾਗਤ ਕਾਫ਼ੀ ਘੱਟ ਹੋ ਸਕਦੀ ਹੈ।