Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੰਜਾਬ ‘ਚ ਇਨ੍ਹਾਂ 4 ਜ਼ਿਲ੍ਹਿਆਂ ਲਈ ਅਲਰਟ…

ਪੰਜਾਬ ‘ਚ ਇਨ੍ਹਾਂ 4 ਜ਼ਿਲ੍ਹਿਆਂ ਲਈ ਅਲਰਟ…

ਮੌਸਮ ਵਿਭਾਗ ਨੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਆਮ ਨਾਲੋਂ ਵੱਧ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਨੂੰ ਅਲਰਟ ਉਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਹਲਕੀ ਤੋਂ ਆਮ ਬਾਰਿਸ਼ ਦਰਜ ਕੀਤੀ ਜਾਵੇਗੀ। ਲਗਾਤਾਰ ਬਾਰਿਸ਼ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਨੁਕਸਾਨ ਦੀਆਂ ਰਿਪੋਰਟਾਂ ਆ ਰਹੀਆਂ ਹਨ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਸ਼ਾਮਲ ਹਨ। ਇੱਥੇ ਕਈ ਪਿੰਡਾਂ ਦਾ ਇੱਕ ਦੂਜੇ ਨਾਲ ਸੰਪਰਕ ਟੁੱਟ ਗਿਆ ਹੈ ਅਤੇ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹਾਈ ਅਲਰਟ ਉਤੇ ਰੱਖਿਆ ਹੈ। ਸੂਬਾ ਸਰਕਾਰ ਨੇ ਮੀਂਹ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਕਿਹਾ ਕਿ 172 ਐਂਬੂਲੈਂਸਾਂ ਅਤੇ 438 ਐਨਡੀਆਰਐਫ ਟੀਮਾਂ ਨੂੰ ਮੌਕੇ ਉਤੇ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਵਿੱਚ ਲੋਕਾਂ ਦੀ ਤੁਰੰਤ ਮਦਦ ਕੀਤੀ ਜਾ ਸਕੇ। ਲਗਾਤਾਰ ਭਾਰੀ ਬਾਰਸ਼ ਕਾਰਨ ਰਾਵੀ ਨਦੀ ਦੇ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਵੱਧ ਗਿਆ ਹੈ। ਹੜ੍ਹ ਦੇ ਖ਼ਤਰੇ ਨੂੰ ਦੇਖਦੇ ਹੋਏ ਨਦੀ ਵਿੱਚ ਲਗਭਗ 1.40 ਲੱਖ ਕਿਊਸਿਕ ਪਾਣੀ ਛੱਡਿਆ ਹੈ। ਇਸ ਕਾਰਨ ਨਦੀ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ, ਜਿਸ ਨਾਲ ਆਲੇ ਦੁਆਲੇ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੋਰ ਵੀ ਵੱਧ ਗਈ ਹੈ।