Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗਿਅਨੀ ਹਰਪ੍ਰੀਤ ਸਿੰਘ ਬਾਰੇ ਜਾਂਚ ਕਮੇਟੀ ਭੰਗ ਕਰਨ ਦੇ ਬੇਨਤੀ ਵੀ ਕੀਤੀ

ਗਿਅਨੀ ਹਰਪ੍ਰੀਤ ਸਿੰਘ ਬਾਰੇ ਜਾਂਚ ਕਮੇਟੀ ਭੰਗ ਕਰਨ ਦੇ ਬੇਨਤੀ ਵੀ ਕੀਤੀ

ਅੰਮ੍ਰਿਤਸਰ, ਅੰਮ੍ਰਿਤਸਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਵਫ਼ਦ ਨੇ ਅੱਜ ਜੱਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਕਰਦਿਆਂ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿੱਚ ਸਾਂਝੇ ਵਫ਼ਦ ਨੇ ਮੰਗ ਕੀਤੀ ਜਿਸ ਲੀਡਰਸ਼ਿਪ ਨੇ ਲੰਘੀ ਦੋ ਦਸੰਬਰ ਨੂੰ ਫ਼ਸੀਲ ਤੋਂ ਹੋਏ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਵਫ਼ਦ ਦੀ ਅਗਵਾਈ ਕਰਨ ਵਾਲੇ ਅੰਤ੍ਰਿਗ ਕਮੇਟੀ ਮੈਂਬਰਾਂ ਜਸਵੰਤ ਸਿੰਘ ਪੂੜੈਣ, ਪਰਮਜੀਤ ਸਿੰਘ ਰਾਏਪੁੱਰ ਅਤੇ ਬਾਕੀ ਮੈਂਬਰਾਂ ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੰਜੋਲੀ, ਸਤਵਿੰਦਰ ਸਿੰਘ ਟੌਹੜਾ, ਮਹਿੰਦਰ ਸਿੰਘ ਹੁਸੈਨਪੁਰ, ਕੁਲਦੀਪ ਕੌਰ ਟੌਹੜਾ, ਰਾਮਪਾਲ ਸਿੰਘ ਬਹਿਣੀਵਾਲ ਨੇ ਸਾਂਝੇ ਤੌਰ ਤੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਧਿਆਨ ਵਿਚ ਲਿਆਂਦਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਆਨਾ ਕਾਨੀ ਕਰ ਰਹੀ ਹੈ।

ਸੁਖਬੀਰ ਸਿੰਘ ਬਾਦਲ ਦੇ ਕਰੀਬੀ ਸਾਥੀ ਜਾਰੀ ਹੁਕਮਨਾਮੇ ਨੂੰ ਸਾਹਸੱਤਹੀਣ ਕਰਨ ਲਈ ਪੂਰੀ ਜੋਰ ਅਜਮਾਈ ਕਰ ਰਹੇ ਹਨ ਤਾਂ ਜੋ ਅਸਤੀਫ਼ੇ ਸਵੀਕਾਰ ਹੋਣ ਤੋਂ ਬਚਣ ਦਾ ਰਸਤਾ ਅਖ਼ਤਿਆਰ ਕੀਤਾ ਜਾ ਸਕੇ ਅਤੇ ਭਰਤੀ ਲਈ ਬਣਾਈ ਕਮੇਟੀ ਨੂੰ ਤਾਰਪੀਡੋ ਕੀਤਾ ਜਾ ਸਕੇ। ਮੈਂਬਰਾਂ ਵੱਲੋਂ ਸਾਂਝੇ ਰੂਪ ਵਿੱਚ ਸਿੱਖ ਪੰਥ ਨੂੰ ਬੇਨਤੀ ਕੀਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਧੜੇ ਨੂੰ ਸੰਗਤਾਂ ਮੂੰਹ ਨਾ ਲਾਉਣ ਅਤੇ ਆਪਣੇ ਤੌਰ ਤੇ ਹੀ ਸਮੁੱਚੀਆਂ ਸਿੱਖ ਸੰਸ਼ਥਾਵਾਂ ਅਤੇ ਗੁਰੂਦੁਆਰਾ ਕਮੇਟੀਆਂ ਸਾਂਝੇ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮਨਾਮਾਂ ਲਾਗੂ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇ ਜਾਣ ਜਾਂ ਮਿਲ ਕੇ ਬੇਨਤੀ ਕੀਤੀ ਜਾਵੇ।