Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਗੁਰਦਾਸ ਮਾਨ ਵਲੋਂ ਮੰਗੀ ਜਾ ਰਹੀ ਮੁਆਫ਼ੀ ਸੰਬੰਧੀ ਕਾਨਫਰੰਸ

ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਗੁਰਦਾਸ ਮਾਨ ਵਲੋਂ ਮੰਗੀ ਜਾ ਰਹੀ ਮੁਆਫ਼ੀ ਸੰਬੰਧੀ ਕਾਨਫਰੰਸ

ਜਲੰਧਰ,ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਆਵਾਜ਼ ਏ ਕੌਮ ਦੇ ਆਗੂ ਭਾਈ ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ ਅਤੇ ਨੋਬਲਜੀਤ ਸਿੰਘ ਬੁੱਲ੍ਹੋਵਾਲ ਨੇ ਕਿਹਾ ਕਿ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਵਲੋਂ ਅਗਸਤ ੨੦੨੧ ਨੂੰ ਡੇਰਾ ਨਕੋਦਰ (ਉਹ ਡੇਰਾ ਜੋ ਨਸ਼ਿਆਂ ਨੂੰ ਪ੍ਰਚਾਰ ਰਿਹਾ ਹੈ ਦੀ) ਸਟੇਜ ਤੋਂ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਤੁਲਨਾ ਡੇਰਾ ਨਕੋਦਰ ਦੇ ਪਖੰਡੀ ਸਾਧ ਮੁਰਾਦ ਸ਼ਾਹ ਨਾਲ ਕੀਤੀ ਗਈ ਸੀ ਜਿਸ ਤੋਂ ਬਾਅਦ ਆਵਾਜ਼ ਏ ਕੌਮ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਲੋਂ ਜ਼ਿਲ੍ਹਾ ਜਲੰਧਰ ਦੇ ਐੱਸ ਐੱਸ ਪੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਗੁਰਦਾਸ ਮਾਨ ਉੱਪਰ 295 A ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਇਹ ਮੁਕੱਦਮਾ ਨਕੋਦਰ ਦੀ ਅਦਾਲਤ ਜ਼ਿਲ੍ਹਾ ਜਲੰਧਰ, ਉਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਅਤੇ ਹੁਣ ਇਹ ਮੁਕੱਦਮਾ ਸੁਪਰੀਮ ਕੋਰਟ ਵਿੱਚ ਦਾਖ਼ਲ ਹੋ ਚੁੱਕਾ ਹੈ।

ਉਨ੍ਹਾਂ ਬੋਲਦਿਆਂ ਹੋਇਆਂ ਕਿਹਾ ਕਿ ਗੁਰਦਾਸ ਮਾਨ ਵਲੋਂ ਅਮਰੀਕਾ ਵਿਚ ਰੱਖੇ ਗਏ ਸ਼ੋਅ ਦਾ ਸਿੱਖ ਸੰਗਤਾਂ ਵਲੋਂ ਬਾਈਕਾਟ ਕਰਨ ਤੋਂ ਸ਼ੋਅ ਰੱਦ ਹੋਣ ਤੋਂ ਬਾਅਦ ਗੁਰਦਾਸ ਮਾਨ ਵਲੋਂ ਇੱਕ ਨੀਚੀ ਰੇਡੀਓ ਚੈਨਲ ਤੇ ਵੀਡੀਓ ਵਿੱਚ ਮੁਆਫ਼ੀ ਮੰਗੀ ਜਾ ਰਹੀ ਹੈ ਕਿ ਜਿਸ ਵਿਚ ਉਹ ਕਹਿ ਰਿਹਾ ਹੈ ਕਿ ਮੈਨੂੰ ਲੱਗਦਾ ਸੀ ਕਿ ਸਿੱਖ ਇਸ ਗੱਲ ਨੂੰ ਭੁੱਲ ਜਾਣਗੇ, ਮੈਨੂੰ ਮੁਆਫ਼ ਕਰ ਦੇਣਗੇ ਪਰ ਇਹ ਤਾਂ ਮੇਰੇ ਪਿੱਛੇ ਹੀ ਪੈ ਗਏ।

ਇਸ ਬਾਬਤ ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਕੋਰਟ-ਕਾਨੂੰਨਾਂ ਤੋਂ ਤਾਂ ਹਜੇ ਤਕ ਬੱਚ ਰਿਹਾ ਹੈ ਪਰ ਸਿੱਖਾਂ ਦੇ ਵਿਰੋਧ ਅਤੇ ਸਮਾਜ ਦੇ ਬਾਈਕਾਟ ਤੋਂ ਜ਼ਿੰਦਗੀ ਭਰ ਕਦੇ ਨਹੀਂ ਬੱਚ ਸਕੇਗਾ ਕਿਉਂਕਿ ਸਿੱਖ ਕੌਮ ਇਸ ਗੱਲ ਨੂੰ ਹਮੇਸ਼ਾਂ ਯਾਦ ਰੱਖੇਗੀ ਅਤੇ ਉਸ ਨੂੰ ਕਦੇ ਮੁਆਫ਼ ਨਹੀਂ ਕਰੇਗੀ ਕਿਉਂਕਿ ਗੁਰਦਾਸ ਮਾਨ ਦਾ ਪਿਛੋਕੜ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਿਹਾ ਹੈ, ਉਸ ਨੇ ਆਪਣੇ ਕਈ ਗੀਤ ਸਿੱਖਾਂ ਦੇ ਵਿਰੋਧ ਵਿਚ ਗਾਏ ਹਨ, ਉਸਨੇ ਆਪਣੇ ਗੀਤਾਂ ਦੇ ਜ਼ਰੀਏ ਲੱਚਰਤਾ ਅਤੇ ਸ਼ਰਾਬ ਆਦਿ ਵਰਗੇ ਨਸ਼ਿਆਂ ਨੂੰ ਪ੍ਰਮੋਟ ਕੀਤਾ ਹੈ ਅਤੇ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ, ਸਿੱਖ ਬੀਬੀਆਂ ਅਤੇ ਬਜ਼ੁਰਗਾਂ ਦੀ ਬੇਇੱਜ਼ਤੀ ਕਰਨ ਵਾਲੇ ਕੇ.ਪੀ.ਐੱਸ ਗਿੱਲ ਆਦਿ ਵਰਗੇ ਬੁੱਚੜ ਅਫ਼ਸਰਾਂ ਨਾਲ ਇਸ ਗੁਰਦਾਸ ਮਾਨ ਦੀਆਂ ਯਾਰੀਆਂ ਸਨ।