Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪਰਜਾਪਤ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਫਗਵਾੜਾ ਵਿਖੇ ਪਾਰਕ ਮਨੀਲਾ ਰਿਜੋਰਟ ‘ਚ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਫਗਵਾੜਾ ਵਿਖੇ ਪਾਰਕ ਮਨੀਲਾ ਰਿਜੋਰਟ ‘ਚ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਫਗਵਾੜਾ ਵਿਖੇ ਪਾਰਕ ਮਨੀਲਾ ਰਿਜੋਰਟ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਮੀਟਿੰਗ ਦਾ ਮੁੱਖ ਮਕਸਦ ਪਰਜਾਪਤ ਸਮਾਜ ਨੂੰ ਇਕਜੁੱਟ ਕਰਨਾ ਅਤੇ ਸਮਾਜ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਰਣਨੀਤੀ ਤਿਆਰ ਕਰਨਾ ਸੀ।
ਇਸ ਮੌਕੇ ਤੇ ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਕਨਵੀਨਰ ਅਤੇ ਚੇਅਰਮੈਨ ਅਮਰਜੀਤ ਸਿੰਘ ਨਿੱਜਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਰਜਾਪਤ ਸਮਾਜ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਹੋਵੇਗੀ।
ਇਸ ਮੌਕੇ ਤੇ ਪਰਜਾਪਤ ਵੈਲਫੇਅਰ ਐਸੋਸੀਏਸ਼ਨ ਵੱਲੋਂ ਰਾਸ਼ਨ ਵੀ ਵੰਡਿਆ ਗਿਆ।ਇਸ ਮੌਕੇ ’ਤੇ ਅਮਰਜੀਤ ਸਿੰਘ ਨਿੱਜਰ, ਅਸ਼ੋਕ ਮਨੀਲਾ, ਵਾਈਸ ਪ੍ਰਧਾਨ ਵਿਨੋਦ ਕੁਮਾਰ, ਖਜਾਨਚੀ ਕੇਵਲ ਕ੍ਰਿਸ਼ਨ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਡੱਬ, ਜਨਰਲ ਸਕੱਤਰ ਗੁਲਜਾਰ ਸਿੰਘ, ਸਕੱਤਰ ਹਰਜੀਤ ਸਿੰਘ, ਸਕੱਤਰ ਪ੍ਰਗਟ ਸਿੰਘ, ਵਾਰਡ 51 ਤੋਂ ਪ੍ਰਧਾਨ ਮੱਸਾ ਸਿੰਘ, ਵਾਰਡ 50 ਤੋਂ ਪ੍ਰਧਾਨ ਜਗਜੀਤ ਸਿੰਘ ਸਮੇਤ ਨਵਾਂਸ਼ਹਿਰ ਕਪੂਰਥਲਾ ਜਲੰਧਰ ਮੋਹਾਲੀ ਤੋਂ ਹੋਰ ਕਈ ਮੈਂਬਰ ਹਾਜ਼ਰ ਸਨ।