ਚੰਡੀਗੜ੍ਹ, ਉੱਘੇ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਦੀ ਕਿੰਗ’ ਵੱਲੋਂ ਟ੍ਰਾਈਸਿਟੀ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਆਉਂਦੀ 22 ਸਤੰਬਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ 10 ਆਈਫ਼ੋਨ ਮੁਫ਼ਤ ਵੰਡਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਵੰਡ ਸਮਾਗਮ ਲਈ ਚੰਡੀਗੜ੍ਹ ਦੇ ਸੈਕਟਰ-10 ਵਿਖੇ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਰਾਕੇਸ਼ ਤ੍ਰੇਹਨ ਅਨੁਸਾਰ ਇਹ ਆਈਫ਼ੋਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਅਤੇ ਮੁਟਿਆਰਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵੰਡ ਲਈ ਚੋਣ ਪ੍ਰਕਿਰਿਆ ਵਿੱਚ ਸਿਰਫ਼ ਉਹੀ ਔਰਤਾਂ ਯੋਗ ਹੋਣਗੀਆਂ, ਜੋ ਪਹਿਲਾਂ ਤੋਂ ਨਿਰਧਾਰਤ ਕੀਤੇ ਗਏ ਵਿਸ਼ੇਸ਼ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣਗੀਆਂ। ਯੋਗ ਉਮੀਦਵਾਰਾਂ ਵਿੱਚੋਂ ਲੱਕੀ ਡਰਾਅ ਰਾਹੀਂ ਜੇਤੂਆਂ ਦੀ ਚੋਣ ਕੀਤੀ ਜਾਵੇਗੀ।
ਜੇਤੂ ਔਰਤਾਂ ਨੂੰ ਲਗਭਗ ਇੱਕ ਲੱਖ ਰੁਪਏ ਦੀ ਕੀਮਤ ਵਾਲਾ ਨਵਾਂ iPhone 17 ਦਿੱਤੇ ਜਾਣ ਦੀ ਗੱਲ ਕਹੀ ਗਈ ਹੈ। ਰਾਕੇਸ਼ ਤ੍ਰੇਹਨ ਨੇ ਦੱਸਿਆ ਕਿ 22 ਸਤੰਬਰ ਨੂੰ ਵੰਡ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 5 ਅਕਤੂਬਰ ਨੂੰ ਅਗਲੀ ਸਮੀਖਿਆ ਕੀਤੀ ਜਾਵੇਗੀ। ਇਸ ਸਮੀਖਿਆ ਦੌਰਾਨ ਇਹ ਫ਼ੈਸਲਾ ਲਿਆ ਜਾਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਮੁਫ਼ਤ ਵੰਡੇ ਜਾਣ ਵਾਲੇ ਆਈਫ਼ੋਨਾਂ ਦੀ ਗਿਣਤੀ ਵਿੱਚ ਕਿੰਨਾ ਵਾਧਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਫ਼ਤ ਆਈਫ਼ੋਨ ਵੰਡਣ ਦੀ ਇਸ ਯੋਜਨਾ ਦਾ ਵਿਸਥਾਰ ਕਰਦਿਆਂ ਇਸ ਨੂੰ ਜ਼ੀਰਕਪੁਰ ਅਤੇ ਪੰਚਕੂਲਾ ਵਿੱਚ ਵੀ ਸ਼ੁਰੂ ਕਰਨ ਦੀ ਯੋਜਨਾ ਹੈ।
