Business Khas

Latest news
क्रिकेटर युवराज सिंह के पिता पर FIR, औरतों के खिलाफ शर्मनाक बात कहने का आरोप ਅਤੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਦਿਲਜੀਤ ਦੋਸਾਂਝ ਭਾਰਤੀ ਨਹੀਂ ਹਨ ? 4 ਸਾਲ ਪਹਿਲਾਂ ਹੀ ਲੈ ਲਈ ਸੀ ਅਮਰੀਕੀ ਨਾਗਰੀਕਤਾ ! ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤਾ ਐਲਾਨ, ਸਰਕਾਰੀ ਮੁਲਾਜ਼ਮ 2 ਦਿਨ ਕਰਨਗੇ ਘਰ ਤੋਂ ਕੰਮ ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ 16 ਮਈ ਤੱਕ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ, ਪੜਤਾਲ 18 ਮਈ ਨੂੰ ਮਾਨਸੂਨ ਤੋਂ ਪਹਿਲਾਂ ਸਤਲੁਜ ਦੇ ਸੰਵੇਦਨਸ਼ੀਲ ਬੰਨ੍ਹਾਂ ਦੀ ਮਜ਼ਬੂਤੀ ਦੀ ਵੀ ਕੀਤੀ ਸਮੀਖਿਆ ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ मौनी रॉय का शादी के 4 साल बाद हुआ तलाक ‘ਹਾਲਾਤ ਬਹੁਤ ਜ਼ਿਆਦਾ ਖਰਾਬ ਹੋਣ ਵਾਲੇ ਹਨ, ਤਿਆਰ ਰਹੋ', ਵੱਡੇ ਬੈਂਕ ਨੇ ਵਜਾਈ ਖਤਰੇ ਦੀ ਘੰਟੀ
You are currently viewing ਅਤੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ।

ਅਤੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ।

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਮਹਿਲਾਵਾਂ ਖ਼ਿਲਾਫ਼ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀ ਕਰਨ ਦੇ ਆਰੋਪ ਵਿੱਚ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਚੰਡੀਗੜ੍ਹ ਦੇ ਦੋ ਵਕੀਲਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਕਲਿੱਪ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ।

ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਜਾਂਚ ਕਰਵਾਉਣ ਅਤੇ ਉਚਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਆਪਣੀ ਚਿੱਠੀ ਵਿੱਚ ਸਪੱਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦਾ ਸਖ਼ਤ ਨੋਟਿਸ ਲਿਆ ਗਿਆ ਹੈ, ਜਿਸ ਵਿੱਚ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ।

ਕਮਿਸ਼ਨ ਨੇ ਪੁਲਿਸ ਨੂੰ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਸੌਂਪਣ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵੀਡੀਓ ਕਲਿੱਪ ਨੂੰ ਲੈ ਕੇ ਇਹ ਹੰਗਾਮਾ ਹੋ ਰਿਹਾ ਹੈ, ਉਹ 8 ਮਈ 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ ‘ਲੁੱਖੇ’ ਦੇ ਇੱਕ ਐਪੀਸੋਡ ਵਿੱਚੋਂ ਲਈ ਗਈ ਹੈ। ਸੋਸ਼ਲ ਮੀਡੀਆ ‘ਤੇ ਇਸ ਕਲਿੱਪ ਦੇ ਵਾਇਰਲ ਹੋਣ ਤੋਂ ਬਾਅਦ ਹੀ ਵਕੀਲਾਂ ਨੇ ਇਸ ਨੂੰ ਆਧਾਰ ਬਣਾ ਕੇ ਸ਼ਿਕਾਇਤ ਦਰਜ ਕਰਵਾਈ।