Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਦੇ ਦਿੱਤਾ ਅਸਤੀਫਾ

ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਦੇ ਦਿੱਤਾ ਅਸਤੀਫਾ

ਖਰੜ, ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਫੇਸਬੁੱਕ ‘ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ ਨੂੰ ਸਵੀਕਾਰ ਕੀਤਾ ਜਾਵੇ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਕਿ ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾ ਤੇ ਖਰੀ ਉਤਰੇਗੀ।
ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਛੱਡਣ ਦਾ ਐਲਾਨ ਕੀਤਾ ਸੀ ਅਤੇ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਦੱਸ ਦਈਏ ਕਿ ਅਨਮੋਲ ਗਾਗਨ ਮਾਨ ਦੇ 15 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦਾ ਇਸ ਤਰ੍ਹਾਂ ਅਚਾਨਕ ਪਾਰਟੀ ਛੱਡਣ ਦੇ ਫੈਸਲੇ ਨੇ ਸਿਆਸੀ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ।