Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ

17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ

ਪੰਜਾਬ ਵਿੱਚ ਕਣਕ ਦੀ ਖਰੀਦ ਵਿੱਚ ਹੋ ਰਹੀ ਦੇਰੀ ਅਤੇ ਬੇਮੌਸਮੀ ਬਾਰਿਸ਼ ਕਾਰਨ ਫਸਲ ਨੂੰ ਪਏ ਨੁਕਸਾਨ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਰੁਖ ਅਪਣਾਇਆ ਗਿਆ ਹੈ। ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚਾ ਵੱਲੋਂ 17 ਅਪ੍ਰੈਲ ਨੂੰ “ਰੇਲ ਰੋਕੋ” ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦੇ ਅਨੁਸਾਰ, ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇਗਾ, ਜਿਸ ਦੌਰਾਨ ਰੇਲਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ। ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਸਕੱਤਰ ਸ਼ੇਰ ਸਿੰਘ ਮਹੀਵਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ‘ਤੇ ਟਰੈਕ ਜਾਮ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਦੱਸਿਆ ਕਿ ਪਹਿਲਾਂ ਹੜ੍ਹਾਂ ਅਤੇ ਹੁਣ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਨਾਲ ਪੈਦਾਵਾਰ ਘਟਣ ਦੇ ਨਾਲ-ਨਾਲ ਫਸਲ ਦੀ ਗੁਣਵੱਤਾ ਵੀ ਪ੍ਰਭਾਵਿਤ ਹੋਈ ਹੈ।  ਇਸ ਦੇ ਬਾਵਜੂਦ ਨਾ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਢੰਗ ਦੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਵਿੱਚ ਬੇਹੱਦ ਦੇਰੀ ਹੋ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਰੁਲ ਰਹੀ ਹੈ। ਵਪਾਰੀ ਇਸ ਸਥਿਤੀ ਦਾ ਫਾਇਦਾ ਚੁੱਕਦੇ ਹੋਏ ਰੇਟਾਂ ਵਿੱਚ ਕਟੌਤੀ ਕਰ ਰਹੇ ਹਨ। ਇਸ ਤੋਂ ਇਲਾਵਾ ਬਾਰਦਾਨੇ ਦੀ ਘਾਟ ਅਤੇ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਦੀ ਕਮੀ ਵੀ ਕਿਸਾਨਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਅਤੇ ਨਿਯਮਾਂ ਵਿੱਚ ਢਿੱਲ ਨਾ ਦਿੱਤੀ ਗਈ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਵੀ ਇਸ ਅੰਦੋਲਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਰੇਲਾਂ ਰੋਕਣਾ ਕਿਸਾਨਾਂ ਦੀ ਮਜ਼ਬੂਰੀ ਬਣ ਚੁੱਕੀ ਹੈ ਅਤੇ ਸਰਕਾਰਾਂ ਨੂੰ ਤੁਰੰਤ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਮਹਿਨਤ ਬਰਬਾਦ ਨਾ ਹੋਵੇ।