Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ, ਸਕੂਲ

ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ, ਸਕੂਲ

ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।
ਡਾ. ਪਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਟਰੈਫਿਕ ਰੂਟਾਂ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਪਿਛਲੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 8 ਅਪ੍ਰੈਲ ਨੂੰ ਪੂਰੇ ਸੂਬੇ ਵਿਚ ਛੁੱਟੀ ਰਹੇਗੀ।
ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਹੋਰ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਸੀ। 08 ਅਪ੍ਰੈਲ ਬੁੱਧਵਾਰ ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ, 14 ਅਪ੍ਰੈਲ ਮੰਗਲਵਾਰ ਵਿਸਾਖੀ ਅਤੇ ਜਨਮ ਦਿਨ ਡਾ: ਬੀ.ਆਰ. ਅੰਬੇਡਕਰ, 19 ਅਪ੍ਰੈਲ ਐਤਵਾਰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਕਾਰਨ ਸੂਬੇ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ।