Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਜਲੰਧਰ ਤੋਂ ਹਰਿਦੁਆਰ ਜਾਣ ਵਾਲੀ ਰੇਲਗੱਡੀ ਉਤੇ ਭਾਰਤ ਵਿਰੁੱਧ ਲਿਖੇ ਨਾਅਰੇ

ਜਲੰਧਰ ਤੋਂ ਹਰਿਦੁਆਰ ਜਾਣ ਵਾਲੀ ਰੇਲਗੱਡੀ ਉਤੇ ਭਾਰਤ ਵਿਰੁੱਧ ਲਿਖੇ ਨਾਅਰੇ

ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਜਾਣ ਵਾਲੀ ਟ੍ਰੇਨ ਨੰਬਰ 12054 ਦੇ ਕੋਚ ਨੰਬਰ NR 257401 ਵਿੱਚ ਭਾਰਤ ਵਿਰੁੱਧ ਨਾਅਰਾ ਲਿਖਿਆ ਮਿਲਣ ਨਾਲ ਰੇਲਵੇ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ। ਇਸ ਦੀ ਜਾਣਕਾਰੀ ਸੀ-62 ਦੇ ਗੇਟਮੈਨ ਰਣਜੀਤ ਕੁਮਾਰ ਨੇ ਤੁਰੰਤ ਇਸ ਦੀ ਸੂਚਨਾ ਅਧਿਕਾਰੀਆਂ ਨੂੰ ਦਿੱਤੀ। ਸੂਚਨਾ ਮਿਲਦੇ ਹੀ ਉਪ-ਪੁਲਿਸ ਅਧਿਕਾਰੀ ਨੂੰ ਮੈਸੇਜ ਭੇਜਿਆ ਗਿਆ ਤੇ ਆਰਪੀਐਫ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਉਤੇ ਧਿਆਨ ਦਿੱਤਾ। ਇਹ ਘਟਨਾ ਕੋਚ ਨੰਬਰ 11 ਵਿੱਚ ਵਾਪਰੀ। ਪ੍ਰਸ਼ਾਸਨ ਵੱਲੋਂ ਕੋਚ ਦੀ ਜਾਂਚ ਕੀਤੀ ਗਈ ਹੈ ਅਤੇ ਇਸ ਨਾਅਰੇ ਨੂੰ ਮਿਟਾ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਨਾਅਰਾ ਕਿਸ ਨੇ ਲਿਖਿਆ ਅਤੇ ਇਸ ਦੇ ਪਿੱਛੇ ਕੀ ਮਨਸ਼ਾ ਸੀ। ਇਸ ਘਟਨਾ ਤੋਂ ਬਾਅਦ ਯਾਤਰੀਆਂ ਅਤੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਰੇਲਵੇ ਪ੍ਰਸ਼ਾਸਨ ਨੇ ਯਕੀਨ ਦਵਾਇਆ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਹੋਰ ਵਧਾਈ ਜਾ ਰਹੀ ਹੈ।