Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਾਬਕਾ ਪ੍ਰਧਾਨ ਮੋਹਿੰਦਰ ਕੇਪੀ ਦੇ ਬੇਟੇ ਦੀ ਗੱਡੀ ਨੂੰ ਟੱਕਰ ਮਾਰਨ ਵਾਲੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਿਜ

ਸਾਬਕਾ ਪ੍ਰਧਾਨ ਮੋਹਿੰਦਰ ਕੇਪੀ ਦੇ ਬੇਟੇ ਦੀ ਗੱਡੀ ਨੂੰ ਟੱਕਰ ਮਾਰਨ ਵਾਲੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਿਜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿੰਦਰ ਕੇਪੀ ਦੇ ਬੇਟੇ ਦੀ ਮੌਤ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਿਸ ਕ੍ਰੇਟਾ ਕਾਰ ਨੇ ਰਿਚੀ ਦੀ ਗੱਡੀ ਨੂੰ ਟੱਕਰ ਮਾਰੀ ਸੀ, ਉਸ ਨੂੰ ਚਲਾਉਣ ਵਾਲੇ ਗੁਰਸ਼ਰਨ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਖਾਰਿਜ ਕਰ ਦਿੱਤੀ ਹੈ। ਇਹ ਹਾਦਸਾ 13 ਅਤੇ 14 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ, ਜਿਸ ਵਿੱਚ ਮਹਿੰਦਰ ਕੇਪੀ ਦੇ ਪੁੱਤਰ ਰਿਚੀ ਦੀ ਮੌਤ ਹੋ ਗਈ।

ਦਰਜ ਕੀਤੀ ਗਈ ਐਫਆਈਆਰ ਮੁਤਾਬਕ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਰਿਚੀ ਦੀ ਫਾਰਚੂਨਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਚਾਰ ਕਾਰਾਂ ਨੁਕਸਾਨੀਆਂ ਗਈਆਂ ਸਨ। ਹਾਦਸੇ ਤੋਂ ਬਾਅਦ ਕ੍ਰੇਟਾ ਕਾਰ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਮੁਲਜ਼ਮ ਨੇ ਹੁਣ ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਐਡੀਸ਼ਨਲ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਨੇ ਮਾਡਲ ਟਾਊਨ ਵਿੱਚ ਹਾਲ ਹੀ ਵਿੱਚ ਹੋਏ ਸੜਕ ਹਾਦਸੇ ਦੇ ਮਾਮਲੇ ਵਿੱਚ ਨਾਮਜ਼ਦ ਕ੍ਰੇਟਾ ਡਰਾਈਵਰ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਅਤੇ ਵਿਸ਼ੂ ਕਪੂਰ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਸਨ।