Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ

ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ

ਜਲੰਧਰ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਵਿਖੇ 20ਵੇਂ ਸਲਾਨਾ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਹਾਸਲ ਕਰਨ ਦੇ ਨਾਲ-ਨਾਲ ਸੂਬੇ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬੜੀ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਇਕ ਪੜਾਅ ਤੋਂ ਦੂਜੇ ਪੜਾਅ ਵਿੱਚ ਤਬਦੀਲੀ ਦਾ ਦਿਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੌਕੇ ਸਾਰੀ ਉਮਰ ਸਿੱਖਦੇ ਰਹਿਣ ਦਾ ਮਸ਼ਵਰਾ ਦਿੰਦਿਆਂ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।

ਵਿਦਿਆਰਥੀ ਜੀਵਨ ਵਿੱਚ ‘ਗੁਰੂ’ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਰਾਜਪਾਲ ਨੇ ਕਿਹਾ ਕਿ ਵਿਦਿਆਰਥੀ ਦੀ ਪ੍ਰਤਿਭਾ ਨੂੰ ਨਿਖਾਰਣ ਵਾਲਾ ਅਧਿਆਪਕ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ। ਰਾਜਪਾਲ ਨੇ ਕਿਹਾ ਕਿ ਅੱਜ ਦਾ ਯੁੱਗ ਤਕਨੀਕੀ ਤਰੱਕੀ, ਨਵੀਨਤਾ ਅਤੇ ਗਲੋਬਲ ਬਦਲਾਅ ਦਾ ਯੁੱਗ ਹੈ, ਅਜਿਹੀ ਸਥਿਤੀ ਵਿੱਚ ਨੌਜਵਾਨਾਂ ਲਈ ਇਹ ਜ਼ਰੂਰੀ ਹੈ ਕਿ ਉਹ ਨਾ ਸਿਰਫ਼ ਆਪਣੇ ਮੌਜੂਦਾ ਹੁਨਰ ਨੂੰ ਅਪਡੇਟ ਕਰਨ ਬਲਕਿ ਭਵਿੱਖ ਦੀਆਂ ਜ਼ਰੂਰਤਾਂ ਅਤੇ ਚੁਣੌਤੀਆਂ ਦੇ ਅਨੁਕੂਲ ਨਵੀਆਂ ਸਮਰੱਥਾਵਾਂ ਨੂੰ ਵੀ ਵਿਕਸਤ ਕਰਨ।

ਉਨ੍ਹਾਂ ਤਕਨੀਕੀ ਸਿੱਖਿਆ ਦੇ ਨਾਲ-ਨਾਲ ਕਦਰਾਂ-ਕੀਮਤਾਂ ਦੇ ਗਿਆਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਤਕਨੀਕ ਵਿਕਸਿਤ ਕਰਦੇ ਸਮੇਂ ਸਿੱਖਿਆ ਦੀ ਮੂਲ ਭਾਵਨਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ਼ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਬਣਾਉਂਦੀਆਂ ਸਗੋਂ ਸਮਾਜ ਅਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।