Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਹਾਇਕ ਕਮਿਸ਼ਨਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਸਹਾਇਕ ਕਮਿਸ਼ਨਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਜਲੰਧਰ, 18 ਦਸੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ ਤਹਿਤ ਸਰਕਾਰੀ ਕੋ-ਐਡ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਜਲੰਧਰ ਅਤੇ ਇਨੋਸੈਂਟ ਹਾਰਟ ਸਕੂਲ ਦੀਆਂ ਟੀਮਾਂ ਵਿਚਕਾਰ ਸੀ.ਟੀ. ਸਾਊਥ ਕੈਂਪਸ ਜਲੰਧਰ ਵਿਖੇ ਕ੍ਰਿਕਟ ਮੈਚ ਖੇਡੇ ਗਏ। ਕ੍ਰਿਕਟ ਮੈਚਾਂ ਦੀ ਸ਼ੁਰੂਆਤ ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਵਲੋਂ ਕਰਵਾਈ ਗਈ।

ਇਸ ਮੌਕੇ ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਪ੍ਰੀਮੀਅਰ ਲੀਗ ਦੀ ਨਿਵੇਕਲੀ ਪਹਿਲ ਨੂੰ ਖਿਡਾਰੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਲੋਕਾਂ ਖਾਸ ਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਸਰਗਰਮ ਯੋਗਦਾਨ ਪਾਈਏ। ਅੱਜ ਕਰਵਾਏ ਗਏ ਮੈਚ ਵਿਚ ਇਨੋਸੈਂਟ ਹਾਰਟ ਸਕੂਲ ਦੀ ਟੀਮ ਜੇਤੂ ਰਹੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਨੇ ਵੀ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।