Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਕੈਂਸਲ ਕੀਤੇ ਬੂਥਾਂ ਦੀ ਨਿਲਾਮੀ 25 ਜੂਨ ਨੂੰ

ਜਲੰਧਰ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਵਿੱਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ 34 ਬੂਥਾਂ ਦੀ ਨਿਲਾਮੀ/ਬੋਲੀ ਕਚਿਹਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਮਿਤੀ 25.06.2025 ਨੂੰ ਸਵੇਰੇ 11:00 ਵਜੇ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 24-06-2025 ਨੂੰ ਬਾਅਦ ਦੁਪਹਿਰ 4 ਵਜੇ ਤੱਕ ਆਪਣੇ ਆਈ.ਡੀ.ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ ਕਮਰਾ ਨੰਬਰ 122 ਤੇ 123 ਵਿਖੇ ਜਮ੍ਹਾ ਕਰਵਾ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਬੂਥਾਂ ਦੀ ਡਿਟੇਲ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ ਦੇ ਕਮਰਾ ਨੰਬਰ 122 ਤੇ 123 ਦੇ ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ। ਜੇਕਰ ਦਰਖਾਸਤ ਜਮ੍ਹਾ ਕਰਵਾਉਣ ਜਾਂ ਬੋਲੀ ਵਾਲੇ ਨਿ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ, ਜਲੰਧਰ ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਨੂੰ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਬੋਲੀ ਨਾਲ ਸਬੰਧਤ ਜੇਕਰ ਕੋਈ ਕੋਰੀਜੰਡਮ/ਸੋਧ ਹੋਈ ਤਾਂ ਦਫ਼ਤਰ ਦੀ ਵੈਬਸਾਈਟ www.jalandhar.nic.in ਅਤੇ ਨੋਟਿਸ ਬੋਰਡ ’ਤੇ ਹੀ ਅਪਲੋਡ ਕੀਤੀ ਜਾਵੇਗੀ ਅਤੇ ਇਸ ਸਬੰਧੀ ਵੱਖਰੇ ਤੌਰ ’ਤੇ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ।