Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਅਣਥੱਕ ਯਤਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ : ਰਿੰਕੂ

ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਅਣਥੱਕ ਯਤਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ : ਰਿੰਕੂ

ਜਲੰਧਰ-ਨਵੀਂ ਦਿੱਲੀ, ਪੰਜਾਬ ਭਾਜਪਾ ਆਗੂ ਅਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਮਹਾਪਰਿਨਿਰਵਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਦਿੱਲੀ ਦੇ ਅਲੀਪੁਰ ਸਥਿਤ ਮਹਾਪਰਿਨਿਰਵਾਣ ਸਥਾਨ ‘ਤੇ ਪਹੁੰਚ ਕੇ ਰਿੰਕੂ ਨੇ ਬਾਬਾ ਸਾਹਿਬ ਨੂੰ ਮੱਥਾ ਟੇਕਿਆ ਅਤੇ ਸ਼ਰਧਾਂਜਲੀ ਦਿੱਤੀ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਇਹ ਉਹ ਸਥਾਨ ਹੈ ਜਿੱਥੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਬਿਤਾਏ ਸਨ। ਬਾਬਾ ਸਾਹਿਬ ਜੀ ਦੀ ਪਵਿੱਤਰ ਆਤਮਾ ਇਸ ਪਵਿੱਤਰ ਅਸਥਾਨ ‘ਤੇ 6 ਦਸੰਬਰ ਨੂੰ ਸ਼ਾਮ 5.40 ਵਜੇ ਆਪਣਾ ਸਰੀਰ ਤਿਆਗ ਗਈ।

ਸੁਸ਼ੀਲ ਰਿੰਕੂ ਨੇ ਡਾ: ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਬਰਸੀ ‘ਤੇ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ: ਅੰਬੇਡਕਰ ਦੀਆਂ ਅਣਥੱਕ ਕੋਸ਼ਿਸ਼ਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਦਾ ਇੱਕ ਸਮਾਨਤਾਵਾਦੀ ਸਮਾਜ ਦਾ ਸੁਪਨਾ, ਉਨ੍ਹਾਂ ਦੀਆਂ ਅਮੁੱਲ ਸਿੱਖਿਆਵਾਂ ਅਤੇ ਸੰਵਿਧਾਨ ਦੇ ਨਿਰਮਾਣ ਵਿੱਚ ਉਨ੍ਹਾਂ ਦਾ ਬੇਮਿਸਾਲ ਯੋਗਦਾਨ ਹਮੇਸ਼ਾ ਸਾਨੂੰ ਪ੍ਰੇਰਿਤ ਕਰਦਾ ਰਹੇਗਾ।

ਰਿੰਕੂ ਨੇ ਕਿਹਾ ਕਿ ਭਾਰਤ ਵਿੱਚ ਜਦੋਂ ਵੀ ਸੰਵਿਧਾਨ ਅਤੇ ਲੋਕਤੰਤਰ ਦੀ ਗੱਲ ਹੋਵੇਗੀ ਤਾਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਨਾਮ ਪ੍ਰਮੁੱਖਤਾ ਨਾਲ ਲਿਆ ਜਾਵੇਗਾ। ਇਹੀ ਕਾਰਨ ਹੈ ਕਿ 6 ਦਸੰਬਰ ਨੂੰ ਭਾਰਤੀ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਤਾਰੀਖ ਵਜੋਂ ਦਰਜ ਕੀਤਾ ਗਿਆ ਹੈ। ਇਸ ਦਿਨ ਦੇਸ਼ ਭਰ ਵਿੱਚ ਭੀਮ ਰਾਓ ਅੰਬੇਡਕਰ ਨੂੰ ਮਹਾਪਰਿਨਿਰਵਾਨ ਦਿਵਸ ਵਜੋਂ ਸ਼ਰਧਾਂਜਲੀ ਦਿੱਤੀ ਜਾਂਦੀ ਹੈ।

ਰਿੰਕੂ ਨੇ ਕਿਹਾ ਕਿ 1947 ਵਿੱਚ ਭਾਰਤ ਆਜ਼ਾਦ ਹੋਣ ਤੋਂ ਬਾਅਦ ਬਾਬਾ ਸਾਹਿਬ ਅੰਬੇਡਕਰ ਨੂੰ ਸੰਵਿਧਾਨ ਸਭਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਬਾਬਾ ਸਾਹਿਬ ਨੇ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।