Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਬਲਬੀਰ ਸਿੰਘ ਢਿੱਲੋਂ ਬਣੇ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਡਿਪਟੀ ਮੇਅਰ

ਬਲਬੀਰ ਸਿੰਘ ਢਿੱਲੋਂ ਬਣੇ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਡਿਪਟੀ ਮੇਅਰ

ਜਲੰਧਰ,(ਸੰਜੇ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਨੀਤ ਧੀਰ ਅੱਜ ਰੈੱਡ ਕਰਾਸ ਭਵਨ, ਜਲੰਧਰ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਹਾਜ਼ਰੀ ਵਿੱਚ ਬਹੁਮਤ ਨਾਲ ਨਗਰ ਨਿਗਮ, ਜਲੰਧਰ ਦਾ ਮੇਅਰ ਚੁਣੇ ਗਏ।

ਸ਼੍ਰੀ ਧੀਰ ਦਾ ਨਾਮ ਦੋ ਕੌਂਸਲਰਾਂ ਵੱਲੋਂ ਤਜਵੀਜ਼ ਕੀਤਾ ਗਿਆ, ਜਿਸ ਨੂੰ ਬਾਕੀ ਕੌਂਸਲਰਾਂ ਵੱਲੋਂ ਭਾਰੀ ਤਾੜੀਆਂ ਦੀ ਗੂੰਜ ਨਾਲ ਸਹਿਮਤੀ ਦਿੱਤੀ ਗਈ।

ਇਸੇ ਤਰ੍ਹਾਂ ਕੌਂਸਲਰਾਂ ਵੱਲੋਂ ਨਾਮ ਤਜਵੀਜ਼ ਕਰਨ ਅਤੇ ਬਹੁਮਤ ਨਾਲ ਸਹਿਮਤੀ ਤੋਂ ਬਾਅਦ ਬਲਬੀਰ ਸਿੰਘ ਢਿੱਲੋਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਕੌਂਸਲਰ ਮਲਕੀਤ ਸਿੰਘ ਨਗਰ ਨਿਗਮ ਦੇ ਡਿਪਟੀ ਮੇਅਰ ਚੁਣੇ ਗਏ। ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਮਿੰਦਰ ਸਿੰਘ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰ ਦੀ ਭੂਮਿਕਾ ਨਿਭਾਈ ਗਈ।

ਇਸ ਤੋਂ ਪਹਿਲਾਂ ਕਮਿਸ਼ਨਰ ਜਲੰਧਰ ਮੰਡਲ ਅਰੁਣ ਸੇਖੜੀ ਵੱਲੋਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਵੱਲੋਂ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਪਰਗਟ ਸਿੰਘ, ਬਾਵਾ ਹੈਨਰੀ ਅਤੇ ਸੁਖਵਿੰਦਰ ਕੋਟਲੀ ਵੀ ਮੌਜੂਦ ਸਨ।