Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ,  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇੰਜ਼ਾ ਲਿਆ ।

ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ, ਵਿਸ਼ੇਸ਼ ਸਕੱਤਰ, ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ ਨੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰਪੁਰਵਕ ਜਾਣੂ ਕਰਵਾਇਆ।