Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਚੰਡੀਗੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਘੱਟੋ-ਘੱਟ 48 ਘੰਟੇ ਪਹਿਲਾਂ ਤੱਕ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਮੰਗ ਕੀਤੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਤਖ਼ਤ ਸਾਹਿਬ ਦੇ ਜਥੇਦਾਰ ਦੀ ਇੰਨਕੁਆਰੀ ਸਿਰਫ ਤੇ ਸਿਰਫ ਜਥੇਦਾਰ ਸ੍ਰੀ ਅਕਾਲ ਤਖ਼ਤ ਕਰ ਸਕਦਾ ਹੈ।

ਇਸ ਲਈ ਸੁਖਬੀਰ ਬਾਦਲ ਦੇ ਰਿਸ਼ਤੇਦਾਰ ਜੋ ਕੇ 13 ਵੀ ਵਾਰ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਬਣੀ ਕਮੇਟੀ ਜਿਸ ਵਿੱਚ ਇੱਕ ਸ੍ਰੋਮਣੀ ਅਕਾਲੀ ਦਲ ਦਾ ਮੌਜੂਦਾ ਜਿਲਾ ਪ੍ਰਧਾਨ ਜੋ ਕੇ ਜਨਰਲ ਸਕੱਤਰ ਵੀ ਹੈ ਨੂੰ ਰੱਦ ਕਰਕੇ ਜਾਂਚ ਵਾਲੀ ਦਰਖਾਸਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਪੁਰਦ ਕੀਤੀ ਜਾਵੇੱ ਕਿਉਂਕਿ ਮਰਿਆਦਾ ਦੇ ਖਿਲਾਫ ਕਮੇਟੀ ਬਣਾ ਕੇ ਕੀਤੀ ਜਾਂਚ ਪੰਥ ਨੂੰ ਪ੍ਰਵਾਨ ਨਹੀ ਹੋਵੇਗੀ।

ਭਾਈ ਮਨਜੀਤ ਸਿੰਘ ਨੇ ਜਾਰੀ ਆਪਣੇ ਬਿਆਨ ਵਿੱਚ ਮੁੜ ਦਾਅਵਾ ਕੀਤਾ ਹੈ ਕਿ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਧੜੇ ਵਲੋ ਪਰੋਸੇ ਏਜੰਡੇ ਨੂੰ ਪੇਸ਼ ਅਤੇ ਪਾਸ ਕਰਵਾਉਣ ਲਈ ਧਾਮੀ ਸਾਹਿਬ ਤੇ ਦਬਾਅ ਹੈ। ਇਸ ਦੇ ਨਾਲ ਹੀ ਓਹਨਾ ਧਾਮੀ ਸਾਹਿਬ ਨੂੰ ਸਲਾਹ ਦਿੱਤੀ ਕਿ ਇਖ਼ਲਾਕ ਤੋ ਡਿੱਗੇ ਕਾਰਜ ਕਰਨ ਤੋਂ ਓਹ ਪਰਹੇਜ਼ ਕਰਨ, ਇਸ ਦੇ ਨਾਲ ਕੌਮ ਦੀਆਂ ਅਹਿਮ ਸੰਸਥਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਢਾਅ ਲੱਗੇਗੀ। ਇੱਕ ਵਿਅਕਤੀ ਵਿਸ਼ੇਸ਼ ਅਤੇ ਇੱਕ ਵਿਅਕਤੀ ਵਿਸ਼ੇਸ਼ ਦੇ ਧੜੇ ਦੀ ਰਾਜਨੀਤੀ ਨੂੰ ਬਚਾਉਣ ਲਈ ਸੰਸਥਾਵਾਂ ਦੀ ਸਰਵ ਉੱਚਤਾ ਨੂੰ ਲੇਖੇ ਲਗਾ ਦੇਣਾ, ਮੂਰਖਾਈ ਕਾਰਾ ਸਾਬਿਤ ਹੋਏਗਾ।