Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ

ਜਲੰਧਰ, (ਸੰਜੇ ਸ਼ਰਮਾ): ਗੁਰਦੁਆਰਾ ਬਾਬਾ ਜੀਵਨ ਸਿੰਘ, ਗੜ੍ਹਾ ਦੇ ਪ੍ਰਧਾਨ ਸ. ਭੂਪਿੰਦਰ ਪਾਲ ਸਿੰਘ ਖਾਲਸਾ ਆਪਣੀ ਪਤਨੀ ਸਮੇਤ ਬੀਤੇ ਦਿਨੀਂ ਕੈਨੇਡਾ ਵਿਖੇ ਆਪਣੇ ਬੇਟੇ ਕੋਲ ਪਹੁੰਚੇ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਤਸਵੀਰ ਸਾਂਝੀ ਕਰਦਿਆਂ ਆਪਣੀ ਪਿਆਰੀ ਬੇਟੀ ਸੁਖਮੀਨ ਕੌਰ ਦਾ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਸ. ਭੂਪਿੰਦਰ ਪਾਲ ਸਿੰਘ ਖਾਲਸਾ ਦੇ ਪਰਿਵਾਰ ਵਿੱਚ ਦੋ ਬੇਟੀਆਂ ਅਤੇ ਇੱਕ ਬੇਟਾ ਹੈ। ਉਨ੍ਹਾਂ ਦੀਆਂ ਦੋਵੇਂ ਬੇਟੀਆਂ ਡਾਕਟਰ ਹਨ, ਜਦਕਿ ਉਨ੍ਹਾਂ ਦਾ ਬੇਟਾ ਕੈਨੇਡਾ ਵਿਖੇ ਰਹਿੰਦਾ ਹੈ।

ਕੁਝ ਦਿਨ ਪਹਿਲਾਂ ਜਦੋਂ ਸ. ਖਾਲਸਾ ਭਾਰਤ ਵਿੱਚ ਸਨ ਤਾਂ ਉਨ੍ਹਾਂ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਸੀ ਕਿ ਉਹ ਕੁਝ ਦਿਨਾਂ ਲਈ ਆਪਣੇ ਬੱਚਿਆਂ ਨੂੰ ਮਿਲਣ ਵਾਸਤੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਹੁਣ ਉਹ ਆਪਣੀ ਪਤਨੀ ਸਮੇਤ ਕੈਨੇਡਾ ਦੀ ਧਰਤੀ ’ਤੇ ਪਹੁੰਚ ਚੁੱਕੇ ਹਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।