Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 11 ਮਈ ਤੋਂ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ

11 ਮਈ ਤੋਂ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ

ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਮਈ ਤੋਂ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ, ਬਿਜਲੀ ਕੜਕਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਸ ਇਸ ਸਮੇਂ ਪੂਰਬੀ ਬਿਹਾਰ ਦੇ ਨੇੜੇ ਚਕਰਵਾਤੀ ਪ੍ਰਣਾਲੀ ਦੇ ਰੂਪ ਵਿੱਚ ਸਰਗਰਮ ਹੈ। ਇਸਦੇ ਨਾਲ ਹੀ ਮੱਧ ਪਾਕਿਸਤਾਨ ਅਤੇ ਪੰਜਾਬ-ਰਾਜਸਥਾਨ ਨਾਲ ਜੁੜਿਆ ਉੱਪਰੀ ਹਵਾਈ ਦਬਾਅ ਪ੍ਰਣਾਲੀ ਹੁਣ ਰਾਜਸਥਾਨ ਦੇ ਮੱਧ ਇਲਾਕਿਆਂ ਤੱਕ ਪਹੁੰਚ ਗਈ ਹੈ। 10 ਮਈ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਸ ਪੱਛਮੀ ਹਿਮਾਲਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 11 ਤੋਂ 14 ਮਈ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਅਗਲੇ ਸੱਤ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਵਾਧਾ ਹੋ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਕੜਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਵੀ ਪੈ ਸਕਦਾ ਹੈ।