Business Khas

Latest news
ਟ੍ਰਾਈਸਿਟੀ ਵਿੱਚ ਰਾਕੇਸ਼ ਤ੍ਰੇਹਨ ਵੱਲੋਂ 10 ਆਈਫ਼ੋਨ ਮੁਫ਼ਤ ਵੰਡਣ ਦਾ ਐਲਾਨ ਵੱਖ ਵੱਖ ਪਾਰਟੀਆਂ ਦੇ ਆਗੂ ਆਪਣੇ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਣ ਸਿੱਖ ਤਾਲਮੇਲ ਕਮੇਟ... आईफोन 18 के लिए लगी लंबी कतारों पर सोनू सूद ने ली चुटकी ASI ਦੇ ਕਤਲ 'ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਮਾਨ ਸਰਕਾਰ ਅਦਾਲਤ ਦਾ ਵੱਡਾ ਫ਼ੈਸਲਾ, ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ ਡੀਏਵੀ ਕਾਲਜ, ਕੈਂਪਸ ਵਿੱਚ ਹਾਲ ਹੀ ਵਿੱਚ ਹੋਈ ਫਿਲਮਿੰਗ ਘਟਨਾ ਸੰਬੰਧੀ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ, ਹੱਲ ਲਈ ਭਰੋਸਾ ਪੰਜਾਬੀ ਸਿੱਖ ਟਰੱਕ ਡਰਾਈਵਰ ‘ਤੇ ਜਾਨਲੇਵਾ ਹਮਲਾ ਲੁਧਿਆਣਾ ’ਚ ਗਲਾਡਾ ਦੀ ਵੱਡੀ ਕਾਰਵਾਈ, ਚਾਰ ਅਣਅਧਿਕਾਰਤ ਕਲੋਨੀਆਂ ਢਾਹੀਆਂ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਦੇ ਤਹਿਤ ਅੱਤਵਾਦੀ ਸੰਗਠਨ ਐਲਾਨ
You are currently viewing ਅਦਾਲਤ ਦਾ ਵੱਡਾ ਫ਼ੈਸਲਾ, ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਅਦਾਲਤ ਦਾ ਵੱਡਾ ਫ਼ੈਸਲਾ, ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਪਿਛਲੇ ਸਾਲ 9 ਸਤੰਬਰ ਨੂੰ ਹੁਸ਼ਿਆਰਪੁਰ ਦੇ ਸ਼ਹਿਰ ਨਿਊ ਦੀਪ ਨਗਰ ਤੋਂ ਅਗਵਾ ਕੀਤੇ ਪੰਜ ਸਾਲਾ ਹਰਬੀਰ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀ ਨਾਨਕੇ ਯਾਦਵ ਨੂੰ ਅੱਜ ਮਨਪ੍ਰੀਤ ਕੌਰ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾ ਦਿੱਤੀ।
ਲਗਪਗ ਅੱਠ ਮਹੀਨੇ ਪਹਿਲਾਂ ਨਿਊ ਦੀਪ ਨਗਰ ’ਚ ਘਰ ਦੇ ਬਾਹਰੋਂ ਮਾਸੂਮ ਨੂੰ ਚੁੱਕ ਕੇ ਸ਼ਮਸ਼ਾਨਘਾਟ ਲੈ ਜਾਣ ਅਤੇ ਉੱਥੇ ਉਸ ਨਾਲ ਬਦਫੈਲੀ ਕਰਨ ਤੋਂ ਬਾਅਦ ਕਤਲ ਕਰਨ ਦੀ ਇਸ ਵਾਰਦਾਤ ਨੇ ਪੂਰੇ ਹੁਸ਼ਿਆਰਪੁਰ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਲਗਪਗ ਅੱਠ ਮਹੀਨੇ ਪਹਿਲਾਂ ਨਿਊ ਦੀਪ ਨਗਰ ਵਿੱਚ ਨੌਂ ਸਾਲਾ ਹਰਬੀਰ ਸਿੰਘ ਘਰ ਦੇ ਬਾਹਰ ਸੀ। ਇਸੇ ਦੌਰਾਨ ਦੋਸ਼ੀ ਉਸਨੂੰ ਆਪਣੇ ਨਾਲ ਲੈ ਗਿਆ। ਕੁਝ ਸਮੇਂ ਬਾਅਦ ਜਦੋਂ ਬੱਚਾ ਦਿਖਾਈ ਨਹੀਂ ਦਿੱਤਾ ਤਾਂ ਪਰਿਵਾਰ ਵਿੱਚ ਬੇਚੈਨੀ ਫੈਲ ਗਈ। ਪਰਿਵਾਰ ਵਾਲਿਆਂ ਨੇ ਉਸਦੀ ਭਾਲ ਸ਼ੁਰੂ ਕੀਤੀ, ਪਰ ਮਾਸੂਮ ਦਾ ਕੋਈ ਪਤਾ ਨਹੀਂ ਚੱਲਿਆ। ਮਾਮਲਾ ਪੁਲਿਸ ਤੱਕ ਪਹੁੰਚਿਆ ਤਾਂ ਉਸਦੀ ਭਾਲ ਤੇਜ਼ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੇ ਹਰ ਕਿਸੇ ਨੂੰ ਹੈਰਾਨ ਕਰ ਦੋਸ਼ੀ ਮਾਸੂਮ ਹਰਬੀਰ ਨੂੰ ਸ਼ਮਸ਼ਾਨਘਾਟ ਲੈ ਗਿਆ। ਦੋਸ਼ਾਂ ਮੁਤਾਬਕ ਉੱਥੇ ਉਸ ਨਾਲ ਬਦਫੈਲੀ ਕੀਤੀ ਗਈ ਅਤੇ ਇਸ ਤੋਂ ਬਾਅਦ ਬੇਰਹਿਮੀ ਨਾਲ ਉਸਦਾ ਕਤਲ ਕਰ ਦਿੱਤਾ ਗਿਆ। ਮਾਸੂਮ ਦੇ ਕਤਲ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੇ ਨਾਲ-ਨਾਲ ਭਾਰੀ ਰੋਸ ਫੈਲ ਗਿਆ ਸੀ।