Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਪੰਜਾਬ ‘ਚ ਮਾਨਸੂਨ ਦੀ ਬਾਰੇ ਵੱਡੀ ਖੁਸ਼ਖਬਰੀ

ਪੰਜਾਬ ‘ਚ ਮਾਨਸੂਨ ਦੀ ਬਾਰੇ ਵੱਡੀ ਖੁਸ਼ਖਬਰੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ ਆਈ ਹੈ। ਮਾਨਸੂਨ ਦੀ ਆਮਦ ਤੋਂ ਪਹਿਲਾਂ ਹੀ ਮੌਸਮ ਠੰਢਾ ਹੋਣ ਵਾਲਾ ਹੈ। ਬੁੱਧਵਾਰ ਨੂੰ ਮੌਸਮ ਤੂਫਾਨੀ ਹੋਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਹਫਤੇ ਦੇ ਅੰਤ ਤੱਕ ਮਾਨਸੂਨ ਦੇ ਆਉਣ ਨਾਲ ਤੇਜ਼ ਹਵਾਵਾਂ ਅਤੇ ਤੂਫਾਨਾਂ ਦੇ ਨਾਲ ਭਾਰੀ ਬਾਰਿਸ਼ ਹੋਵੇਗੀ। ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਮੌਸਮ ਵਿਭਾਗ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਦਿੱਲੀ-ਐਨਸੀਆਰ ਤੋਂ ਇਲਾਵਾ ਪੰਜਾਬ, ਹਰਿਆਣਾ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਨਤੀਜੇ ਵਜੋਂ, ਅਗਲੇ ਹਫ਼ਤੇ ਤੋਂ ਕਈ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।