Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਭਾਜਪਾ ਵਿਚ ਸ਼ਾਮਲ ਹੋਏ ਆਪ ਸੰਸਦ ਮੈਂਬਰ ਹਰਭਜਨ ਸਿੰਘ ਬਾਰੇ ਵੱਡੀ ਖਬਰ

ਭਾਜਪਾ ਵਿਚ ਸ਼ਾਮਲ ਹੋਏ ਆਪ ਸੰਸਦ ਮੈਂਬਰ ਹਰਭਜਨ ਸਿੰਘ ਬਾਰੇ ਵੱਡੀ ਖਬਰ

ਪੰਜਾਬ ਦੇ ਰਾਜ ਸਭਾ ਮੈਂਬਰਾਂ ਵੱਲੋਂ ਬੀਤੇ ਦਿਨ ‘ਆਪ’ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜਨ ਦੇ ਫੈਸਲੇ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਪਾਰਟੀ ਹਾਈਕਮਾਂਡ ਅਤੇ ਵਰਕਰਾਂ ਵਿੱਚ ਇਸ ਕਾਰਨ ਭਾਰੀ ਰੋਸ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ‘ਆਪ’ ਵਰਕਰ ਸੜਕਾਂ ’ਤੇ ਉੱਤਰ ਆਏ ਅਤੇ ਬਾਗੀ ਸੰਸਦ ਮੈਂਬਰਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਵਰਕਰਾਂ ਨੇ ਪੰਜਾਬ ਵਿੱਚ ਰਹਿਣ ਵਾਲੇ ਰਾਜ ਸਭਾ ਮੈਂਬਰਾਂ ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ ਅਤੇ ਹਰਭਜਨ ਸਿੰਘ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ। ਇਸ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ ਜਿੱਥੇ ਤਿੰਨਾਂ ਆਗੂਆਂ ਦੇ ਪੁਤਲੇ ਫੂਕੇ, ਉੱਥੇ ਹੀ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ’ਤੇ ਕਾਲੇ ਰੰਗ ਨਾਲ ‘ਗੱਦਾਰ’ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।ਇਸ ਦੌਰਾਨ ਖਬਰ ਆ ਰਹੀ ਹੈ ਕਿ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਹਰਭਜਨ ਸਿੰਘ (MP Harbhajan Singh) ਆਪ ਦੇ ਰਾਜ ਸਭਾ ਮੈਂਬਰ ਸਨ।