Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!

ਪੰਜਾਬ ‘ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!

ਇਸ ਵਾਰ ਭਾਰਤ ਵਿਚ ਕਹਿਰ ਦੀ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰੇ ਉਤਰੀ ਭਾਰਤ ਵਿਚ ਮੌਸਮ ਇਕਦਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿੱਚ ਮੌਸਮ ਦੇ ਤੇਵਰ ਲਗਾਤਾਰ ਬਦਲ ਰਹੇ ਹਨ। ਇੱਕ ਪਾਸੇ ਜਿੱਥੇ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਤੇਜ਼ ਹਨੇਰੀ ਅਤੇ ਬਿਜਲੀ ਕੜਕਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ ਅਗਲੇ ਹਫਤੇ ਤੋਂ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਪਾਰਾ ਇਕਦਮ ਸਿਖਰ ਵੱਲ ਜਾਵੇਗਾ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।ਅਜਿਹੇ ਵਿਚ ਸਕੂਲੀ ਬੱਚਿਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ।

ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਵਿਚ ਇਸ ਵਾਰ ਸਮੇਂ ਤੋਂ ਪਹਿਲਾਂ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ।ਕਈ ਸੂਬਿਆਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਦੀਆਂ ਛੁੱਟੀਆਂ 10 ਦਿਨ ਵਧਾ ਦਿੱਤੀਆਂ ਹਨ। ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 20 ਅਪ੍ਰੈਲ ਤੋਂ 15 ਜੂਨ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਵਿਸ਼ਨੂੰਦੇਵ ਸਾਈ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

ਅਜਿਹੇ ਹਾਲਾਤ ਵਿਚ ਪੰਜਾਬ ਵਿਚ ਵੀ ਉਮੀਦ ਕੀਤੀ ਜਾ ਰਹੀ ਹੈ ਸਰਕਾਰ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਵਾਰ ਛੁੱਟੀਆਂ ਵਿਚ ਵਾਧਾ ਕਰਨ ਦੀ ਵੀ ਸੰਭਾਵਨਾ ਹੈ। ਚੇਤੇ ਰਹੇ ਕਿ ਪਿਛਲੀ ਵਾਰ ਪੰਜਾਬ ਵਿਚ ਇਕਦਮ ਵਧੀ ਗਰਮੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਕਰ ਦਿੱਤੇ ਗਏ ਸਨ। ਹਾਲਾਂਕਿ ਇਸ ਤੋਂ ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਹੋ ਗਈਆਂ ਸਨ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਛੁੱਟੀਆਂ ਬਾਰੇ ਅਜੇ ਕੋਈ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ।