Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੜਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਇਆ

ਗੜਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਇਆ

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਅਫਸਰ ਤੇ ਭਾਈ ਰਣਜੀਤ ਸਿੰਘ, ਭਾਈ ਗੁਰਸੇਵਕ ਸਿੰਘ ਅਤੇ ਭਾਈ ਗੁਰਮੇਲ ਸਿੰਘ ਜੀ ਦੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀ ਨਿਹਾਲ ਕੀਤਾ। ਭਾਈ ਸਤਪਾਲ ਸਿੰਘ ਨੇ ਕਥਾ ਰਾਹੀ ਗੁਰੂ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਭੁਪਿੰਦਰ ਪਾਲ ਸਿੰਘ ਪ੍ਰਧਾਨ ਨੇ ਸੰਗਤਾਂ ਨੂੰ ਆਗਮਨ ਦਿਵਸ ਦੀ ਵਧਾਈ ਦਿੱਤੀ। ਪਿਛਲੇ 52 ਦਿਨਾਂ ਤੋਂ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੀ ਸਮਾਪਤੀ ਕੀਤੀ ਗਈ। ਮੀਸੇ ਪ੍ਰਸ਼ਾਦੇ ਲੱਸੀ ਤੇ ਅਚਾਰ ਦਾ ਅਤੂਟ ਲੰਗਰ ਵਰਤਾਇਆ ਗਿਆ। ਇਸ ਮੌਕੇ ਤੇ ਐਚਪੀ ਸਿੰਘ, ਕੌਂਸਲਰ ਪਤੀ ਮਿੰਟੂ ਜਨੇਜਾ, ਕੌਂਸਲਰ ਬਲਵਿੰਦਰ ਸਿੰਘ ਹਰਜਿੰਦਰ ਸਿੰਘ ਧਮੀਜਾ, ਕੁਲਦੀਪ ਸਿੰਘ, ਕੈਪਟਨ ਗੁਰਬਚਨ ਸਿੰਘ, ਮਨਜੀਤ ਸਿੰਘ, ਐਮਪੀ ਸਿੰਘ, ਡਾਕਟਰ ਜਗਜੀਤ ਕੌਰ ਬਜਾਜ, ਦਲਜੀਤ ਸਿੰਘ ਵਾਲੀਆ, ਹਰਵਿੰਦਰ ਸਿੰਘ ਲੱਕੀ, ਡਾਕਟਰ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਆਦਿ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ।

ਕੌਂਸਲਰ ਪਤੀ ਸ਼੍ਰੀ ਐਚਪੀ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਭੁਪਿੰਦਰ ਪਾਲ ਸਿੰਘ ਖਾਲਸਾ, ਹਰਜਿੰਦਰ ਸਿੰਘ ਧਮੀਜਾ, ਬਲਵਿੰਦਰ ਸਿੰਘ, ਦਿਲਜੀਤ ਸਿੰਘ ਵਾਲੀਆ, ਜਥੇਦਾਰ ਗੁਰਸੇਵਕ ਸਿੰਘ, ਐਮਪੀ ਸਿੰਘ, ਕੈਪਟਨ ਗੁਰਬਚਨ ਸਿੰਘ, ਮਨਜੀਤ ਸਿੰਘ ਤੇ ਹੋਰ।