Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ  ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ

ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ

ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਦਿਲਪ੍ਰੀਤ ਸਿੰਘ ਬਾਜਵਾ ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਦੀ ਇੱਕ ਰਿਪੋਰਟ ਤੋਂ ਬਾਅਦ ਵਿਵਾਦਾਂ ‘ਚ ਘਿਰ ਗਏ ਹਨ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਲਾਰੈਂਸ ਬਿਸ਼ਨੋਈ ਗੈਂਗ ਦੇ ਪ੍ਰਭਾਵ ਨਾਲ ਹੋਈ ਹੈ।

ਰਿਪੋਰਟ ਦੇ ਅਨੁਸਾਰ, ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕਥਿਤ ਤੌਰ ‘ਤੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ ਸਨ ਤੇ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਦਾ ਸਮਰਥਨ ਕਰਨ ਲਈ ਕਿਹਾ ਸੀ। ਖਿਡਾਰੀਆਂ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜਿਆਂ ਦੀ ਭੁਗਤਣੇ ਪੈਣਗੇ। ਉਨ੍ਹਾਂ ਨੂੰ ਮੌਤ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਹ ਵੀ ਦਾਅਵਾ ਕੀਤਾ ਗਿਆ ਕਿ ਕਈ ਖਿਡਾਰੀਆਂ ਨੇ ਇਨ੍ਹਾਂ ਧਮਕੀਆਂ ਕਾਰਨ ਕਪਤਾਨੀ ਦੀ ਦੌੜ ਤੋਂ ਪਿੱਛੇ ਹਟ ਗਏ।

ਰਿਪੋਰਟ ‘ਚ ਅੱਗੇ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ, ਸੰਗਠਿਤ ਅਪਰਾਧ ਤੇ ਮੈਚ ਫਿਕਸਿੰਗ ਨੇ ਕੈਨੇਡਾ ਕ੍ਰਿਕਟ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਮਾਮਲਿਆਂ ‘ਚ ਸ਼ਿਕਾਇਤਾਂ ਕਥਿਤ ਤੌਰ ‘ਤੇ ਕੈਨੇਡੀਅਨ ਪੁਲਿਸ ਕੋਲ ਦਰਜ ਕਰਵਾਈਆਂ ਗਈਆਂ ਸਨ। ਬਾਜਵਾ ਦੀ ਕਪਤਾਨੀ ਦਾ ਵਿਰੋਧ ਕਰਨ ਵਾਲੇ ਖਿਡਾਰੀਆਂ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ ਧਮਕੀ ਭਰੇ ਸੁਨੇਹੇ ਮਿਲੇ ਸਨ।

ਇਸ ਸਾਲ ਦੇ ਸ਼ੁਰੂ ‘ਚ ਨਿਊਜ਼ੀਲੈਂਡ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦੌਰਾਨ ਨੋ-ਬਾਲ ਦੀ ਘਟਨਾ ਲਈ ਬਾਜਵਾ ਪਹਿਲਾਂ ਹੀ ਜਾਂਚ ਦੇ ਘੇਰੇ ‘ਚ ਹੈ। ਇਹ ਮਾਮਲਾ ਇਸ ਸਮੇਂ ਜਾਂਚ ਅਧੀਨ ਹੈ। ਕੈਨੇਡਾ ਦੇ ਸਾਬਕਾ ਕੋਚ ਖੁਰਮ ਚੌਹਾਨ ਨੇ ਵੀ ਬਾਜਵਾ ‘ਤੇ ਮੈਚ ਫਿਕਸਿੰਗ ‘ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਹੈ।

ਦਿਲਪ੍ਰੀਤ ਬਾਜਪਾ ਮੂਲ ਰੂਪ ‘ਚ ਗੁਰਦਾਸਪੁਰ ਦੇ ਬਟਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਡੀਏਵੀ ਸੈਂਟੇਨਰੀ ਸਕੂਲ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ। 2020 ‘ਚ, ਉਹ ਕੈਨੇਡਾ ਚਲੇ ਗਏ ਸਨ।