ਜਲੰਧਰ, ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਪਾਰਟੀ ਦਫ਼ਤਰ ਸਰਕੂਲਰ ਰੋਡ, ਸ਼ੀਤਲਾ ਮਾਤਾ ਮੰਦਰ ਦੇ ਨੇੜੇ ਮੰਡਲ ਪ੍ਰਧਾਨਾਂ ਅਤੇ ਮੰਡਲ ਪ੍ਰਬੰਧਕਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੰਗਠਨਾਤਮਕ ਗਤੀਵਿਧੀਆਂ ਨੂੰ ਮਜ਼ਬੂਤੀ ਦੇਣਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸੀ।
ਇਸ ਮੌਕੇ ਭਾਜਪਾ ਜ਼ਿਲ੍ਹਾ ਮਹਾਮੰਤਰੀ ਅਸ਼ੋਕ ਸਰੀਨ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਮਨਜੀਤ ਸਿੰਘ ਟੀਟੂ, ਸਨੀ ਸ਼ਰਮਾ, ਭਗਵੰਤ ਪ੍ਰਭਾਕਰ ਸਮੇਤ ਹੋਰ ਹਾਜ਼ਰ ਸਨ।
