Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਲੰਧਰ ਜ਼ਿਲ੍ਹੇ ‘ਚ 7 ਮਈ ਨੂੰ 8 ਤੋਂ 9 ਵਜੇ ਤੱਕ ਹੋਵੇਗਾ ਬਲੈਕ ਆਊਟ ਦਾ ਅਭਿਆਸ

ਜਲੰਧਰ ਜ਼ਿਲ੍ਹੇ ‘ਚ 7 ਮਈ ਨੂੰ 8 ਤੋਂ 9 ਵਜੇ ਤੱਕ ਹੋਵੇਗਾ ਬਲੈਕ ਆਊਟ ਦਾ ਅਭਿਆਸ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ  ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਅਭਿਆਸ ਕੀਤਾ ਜਾ ਰਿਹਾ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਕੰਟੋਨਮੈਂਟ ਏਰੀਆ ਵਿੱਚ ਅੱਜ ਰਾਤ 8 ਤੋਂ 9 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਜਲੰਧਰ ਜ਼ਿਲ੍ਹੇ ਵਿੱਚ ਇਹ ਅਭਿਆਸ 7 ਮਈ ਨੂੰ ਰਾਤ 8 ਤੋਂ 9 ਵਜੇ ਤੱਕ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਏਰੀਏ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਨ੍ਹਾਂ ਕਿਸੇ ਵਜ੍ਹਾ ਕਾਰਨ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਨ੍ਹਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ‘ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਇਲਾਕੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਲਿਜਾ ਰਿਹਾ ਹੈ, ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਲਵੇ।ਉਨ੍ਹਾਂ ਕਿਹਾ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਦੇ ਤੌਰ ‘ਤੇ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।