Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ

ਸਾਲਾਨਾ ਕਰਜ਼ਾ ਯੋਜਨਾ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਸ਼ੁਰੂ

ਜਲੰਧਰ, ਵਿੱਤੀ ਵਰ੍ਹੇ 2025-26 ਦੀ ਚੌਥੀ ਤਿਮਾਹੀ (ਜਨਵਰੀ ਤੋਂ ਮਾਰਚ ) ਭਾਵ ਸਾਲਾਨਾ ਕਰਜ਼ਾ ਯੋਜਨਾ ਦੀ ਸਮਾਪਤੀ ‘ਤੇ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਐਲ.ਡੀ.ਐਮ. ਜਲੰਧਰ, ਐੱਮ. ਐੱਸ. ਮੋਤੀ ਵੱਲੋਂ ਇਸ ਕੜੀ ਤਹਿਤ ਲੋਹੀਆਂ ਅਤੇ ਸ਼ਾਹਕੋਟ ਬਲਾਕ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਬੈਂਕਾਂ ਦੇ ਬਲਾਕ ਨੁਮਾਇੰਦਿਆਂ ਅਤੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮੀਟਿੰਗ ਦੌਰਾਨ ਉਨ੍ਹਾਂ ਨਵੇਂ ਵਿੱਤੀ ਵਰ੍ਹੇ 2026-27 ਲਈ ਬੈਂਕਾਂ ਨੂੰ ਦਿੱਤੇ ਗਏ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਕੁੱਝ ਮਹੱਤਵਪੂਰਣ ਜਾਣਕਾਰੀਆਂ ਸਾਂਝੀਆਂ ਕੀਤੀਆਂ।

ਮੀਟਿੰਗ ਦੌਰਾਨ ਡੀ.ਡੀ.ਐੱਮ. ਨਾਬਾਰਡ ਸਵਿਤਾ ਸਿੰਘ, ਰੂਡਸੈਟ ਇੰਸਟੀਚਿਊਟ ਜਲੰਧਰ ਤੋਂ ਫੈਕਲਟੀ ਮੈਂਬਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਮਾਰਚ, 2026, ਤਿਮਾਹੀ ਦੀ ਸਮੀਖਿਆ ਦੇ ਨਾਲ-ਨਾਲ ਜ਼ਿਲ੍ਹੇ ਦੀ ਸੀ.ਡੀ.ਰੇਸ਼ੋ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਬੈਂਕਾਂ ਨੂੰ ਇਸ ਵਿੱਚ ਹੋਰ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ।