Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਸਪਾ ਨੇ ਨਸ਼ਿਆਂ ਖ਼ਿਲਾਫ਼ ਕੀਤਾ ਵੱਡਾ ਪ੍ਰਦਰਸ਼ਨ

ਬਸਪਾ ਨੇ ਨਸ਼ਿਆਂ ਖ਼ਿਲਾਫ਼ ਕੀਤਾ ਵੱਡਾ ਪ੍ਰਦਰਸ਼ਨ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਨਸ਼ਿਆਂ ਦੇ ਮੁੱਦੇ ‘ਤੇ ਸੂਬੇ ਭਰ ਵਿੱਚ ਸਾਰੇ ਜਿਲਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕੀਤੇ ਗਏ। ਪਾਰਟੀ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਦਿੱਤੇ ਇਸ ਪ੍ਰੋਗਰਾਮ ਮੁਤਾਬਕ ਜਲੰਧਰ ਵਿੱਚ ਵੀ ਬਸਪਾ ਆਗੂਆਂ ਤੇ ਵਰਕਰਾਂ ਨੇ ਵੱਡੇ ਪੱਧਰ ‘ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਨਸ਼ੇ ਦੇ ਖਾਤਮੇ ਲਈ ਰਾਜਪਾਲ ਦੇ ਨਾਂ ਮੈਮੋਰੰਡਮ ਦਿੱਤਾ।

ਇਸ ਮੌਕੇ ਬਸਪਾ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ੇਰਪੁਰੀ ਤੇ ਸਲਵਿੰਦਰ ਕੁਮਾਰ ਨੇ ਆਏ ਹੋਏ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਸਪਾ ਆਗੂ ਪਰਮਜੀਤ ਮੱਲ, ਜਗਦੀਸ਼ ਦੀਸ਼ਾ, ਵਿਜੈ ਯਾਦਵ, ਬਸਪਾ ਕੌਂਸਲਰ ਦਵਿੰਦਰ ਗੋਗਾ, ਹਰਜਿੰਦਰ ਕੋਟ ਕਲਾਂ, ਪ੍ਰੇਮ ਕੁਮਾਰ, ਬਲਵਿੰਦਰ ਬਾਉਪੁਰ, ਹੁਸਨ ਲਾਲ ਨਵਾਂ ਪਿੰਡ, ਅਸ਼ੋਕ ਸਈਪੁਰ, ਮਨਦੀਪ ਧਨੋਵਾਲੀ, ਹਰਮੇਸ਼ ਖੁਰਲਾ, ਕਰਮ ਚੰਦ, ਬਲਜੀਤ ਮਿੱਠੂ ਬਸਤੀ ਆਦਿ ਵੀ ਮੌਜ਼ੂਦ ਸਨ।