Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਵਲੋਂ ਸਾਂਝੇ ਯਤਨਾਂ ਨਾਲ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਸੱਦਾ

ਕੈਬਨਿਟ ਮੰਤਰੀ ਵਲੋਂ ਸਾਂਝੇ ਯਤਨਾਂ ਨਾਲ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਸੱਦਾ

ਜਲੰਧਰ, ਪੰਜਾਬ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੇ ਜਾਣ ਵਾਲੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇ। ਪੰਜਾਬ ਸਰਕਾਰ ਦੇ ਅਹਿਮ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜਿਨ੍ਹਾਂ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਜਸਵੀਰ ਸਿੰਘ ਰਾਜਾ ਗਿੱਲ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਸਿਹਤ ਵਿਭਾਗਾਂ ਨੂੰ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਖ਼ਤਮ ਕਰਨ ਲਈ ਬਹੁਮੰਤਵੀ ਰਣਨੀਤੀ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਮੁਹਿੰਮ ਦੀ ਸਫ਼ਲਤਾ ਲਈ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ।