ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਤੋਂ ਪਹਿਲਾਂ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ, ਦੁਆਬਾ ਜ਼ੋਨ ਦੇ ਇੰਚਾਰਜ ਪਵਿੰਦਰ ਬਹਿਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਸਮਾਗਮ ਵਿੱਚ ਪਹੁੰਚਣ ’ਤੇ ਕੈਬਨਿਟ ਮੰਤਰੀ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜੋਗੀ ਬਾਬਾ ਸੰਗਤ ਨਾਥ ਜੀ, ਸਮਿਤੀ ਦੇ ਦੁਆਬਾ ਜ਼ੋਨ ਦੇ ਜਨਰਲ ਸਕੱਤਰ ਸ਼ਾਂਤ ਗੁਪਤਾ, ਮਾਲਵਾ ਜ਼ੋਨ-1 ਇੰਚਾਰਜ ਜੋਗਿੰਦਰ ਪਾਲ ਸ਼ਰਮਾ, ਮਾਲਵਾ ਜ਼ੋਨ-2 ਇੰਚਾਰਜ ਰਿੰਕੂ ਦੇਵਾ, ਸਕੱਤਰ ਦੁਆਬਾ ਜ਼ੋਨ ਸੁਭਾਸ਼ ਸ਼ਰਮਾ, ਜ਼ਿਲ੍ਹਾ ਇੰਚਾਰਜ ਯਸ਼ ਚੱਢਾ, ਜ਼ਿਲ੍ਹਾ ਜਨਰਲ ਸਕੱਤਰ ਅਲੋਕ ਨਾਗਪਾਲ, ਸੰਗਠਨ ਜਨਰਲ ਸਕੱਤਰ ਵਰੁਣ ਮਹਿਤਾ ਜ਼ੋਨ-1, ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਹਰੀਸ਼ ਸ਼ਰਮਾ, ਸ਼ੁਭਮ ਸਹੋਤਾ, ਗੌਰਵ ਸ਼ਰਮਾ, ਅਰੁਣ ਅਰੋੜਾ, ਵਿਸ਼ਾਲ ਸ਼ਰਮਾ, ਸਲਿਲ ਮਹਾਜਨ ਆਦਿ ਵੀ ਮੌਜੂਦ ਸਨ।
