Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਕੈਬਨਿਟ ਮੰਤਰੀ ਨੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟ ਵੰਡੇ

ਕੈਬਨਿਟ ਮੰਤਰੀ ਨੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟ ਵੰਡੇ

ਜਲੰਧਰ, ਠੰਡ ਦੇ ਮੌਸਮ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਭਾਰਗਵ ਕੈਂਪ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟਾਂ ਦੀ ਵੰਡ ਕੀਤੀ ਗਈ। ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਅਤੇ ਕਮਜ਼ੋਰ ਵਰਗ ਦੀ ਭਲਾਈ ਸਮੇਤ ਹਰ ਵਰਗ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਸ਼੍ਰੀ ਭਗਤ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।