Business Khas

Latest news
ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक...
You are currently viewing ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਜਲੰਧਰ, ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਥੇ ਜਲੰਧਰ ਕੁੰਜ ਸਥਿਤ ਮੇਅਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਨੂੰ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਨੋਦ ਕੁਮਾਰ ਧੀਰ ਜੀ ਦੇ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਤਾ ਪਰਿਵਾਰ ਦਾ ਮੁਖੀ ਹੁੰਦਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਕੈਬਨਿਟ ਮੰਤਰੀ ਨੇ ਸਵ.ਵਿਨੋਦ ਕੁਮਾਰ ਧੀਰ ਜੀ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਨਾ ਸਿਰਫ਼ ਪਰਿਵਾਰ ਨੂੰ, ਸਗੋਂ ਸਮਾਜ ਨੂੰ ਵੀ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।

ਜ਼ਿਕਰਯੋਗ ਹੈ ਕਿ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।