Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਵੀਂ ਦਾਣਾ ਮੰਡੀ ਦੀ ਅਪਰੋਚ ਰੋਡ ਦਾ ਉਦਘਾਟਨ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਵੀਂ ਦਾਣਾ ਮੰਡੀ ਦੀ ਅਪਰੋਚ ਰੋਡ ਦਾ ਉਦਘਾਟਨ



ਜਲੰਧਰ, 25 ਮਾਰਚ : ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਨਵੀਂ ਦਾਣਾ ਮੰਡੀ ਦੀ ਅਪਰੋਚ ਰੋਡ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 600 ਫੁੱਟ ਲੰਮੀ ਅਤੇ 20 ਫੁੱਟ ਚੌੜੀ ਇਸ ਅਪਰੋਚ ਰੋਡ ’ਤੇ 14.97 ਲੱਖ ਰੁਪਏ ਦਾ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਬਣਨ ਨਾਲ ਜਿਥੇ ਮੰਡੀ ਦੇ ਆੜ੍ਹਤੀਆਂ ਅਤੇ ਦੁਕਾਨਦਾਰਾਂ ਦੀ ਪ੍ਰਮੁੱਖ ਮੰਗ ਪੂਰੀ ਹੋਈ ਹੈ ਉਥੇ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲੈ ਕੇ ਆਉਣ ਵਿੱਚ ਸੌਖ ਹੋਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਵਪਾਰੀਆਂ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ‘ਆਪ’ ਆਗੂ ਦਿਨੇਸ਼ ਢੱਲ, ਚੇਅਰਮੈਨ ਮਾਰਕੀਟ ਕਮੇਟੀ ਗੁਰਪਾਲ ਸਿੰਘ ਮਾਂਗੇਕੀ, ਸਕੱਤਰ ਮਾਰਕੀਟ ਕਮੇਟੀ ਜਲੰਧਰ ਸ਼ਹਿਰ ਰੁਪਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਐਕਸੀਅਨ ਪੰਜਾਬ ਮੰਡੀ ਬੋਰਡ ਮਨਦੀਪ ਸਿੰਘ, ਐਸ.ਡੀ.ਓ. ਅਵਤਾਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।