Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ अमित शाह की रैली को लेकर जालंधर वेस्ट में मीटिंग ਸਿੱਖ ਤਾਲਮੇਲ ਕਮੇਟੀ ਵੱਲੋਂ ਹਾਈ ਕੋਰਟ ਵੱਲੋਂ ਰਣਜੀਤ ਸਿੰਘ ਦੇ ਅਖੋਤੀ ਪੁਲਸ ਮੁਕਾਬਲੇ ਦਾ ਸੁਓ ਮੋਟੋ ਲੈਣ ਦਾ ਜੋਰਦਾਰ ਸਵ... ਕੇਐਮਵੀ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਹੁੰ ਚੁੱਕੀ ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਕੈਨੇਡਾ ‘ਚ ਕਤਲ ਭਾਰਤੀ ਰੁਪਇਆ ਰਿਕਾਰਡ ਪੱਧਰ 'ਤੇ ਡਿੱਗਿਆ ਈਰਾਨ ਨੇ 500 ਮਿਜ਼ਾਈਲਾਂ ਤੇ 2,000 ਡਰੋਨ ਦਾਗੇ, ਅਮਰੀਕਾ ਦਾ ਪਲਟਵਾਰ ਪੰਜਾਬੀ ਸ਼ਰਧਾਲੂਆਂ ਦੇ ਹਿਮਾਚਲ ਪੁਲਿਸ ਨੇ ਕੱਟੇ 2 ਦਿਨਾਂ 'ਚ 950 ਚਲਾਨ भाजपा की नीतियों से प्रभावित होकर लोग पार्टी से जुड़ रहे हैं-सन्नी शर्मा ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।