Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਕੈਬਨਿਟ ਮੰਤਰੀ ਨੇ ਜਲੰਧਰ ’ਚ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਨੇ ਜਲੰਧਰ ’ਚ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲੰਧਰ, 20 ਫਰਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਾਗਰਿਕਾਂ ਸੇਵਾਵਾਂ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੜਕ ਨਿਰਮਾਣ, ਜਲ ਸਪਲਾਈ ਵਧਾਉਣ ਅਤੇ ਸੀਵਰੇਜ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਸਮੇਤ ਵੱਡੇ ਪ੍ਰਾਜੈਕਟਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ । ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜਾਂ ’ਤੇ ਸਖ਼ਤੀ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਗੁਣਵੱਤਾ ਨਾਲ ਕੋਈ ਵੀ ਸਮਝੌਤਾ, ਖਾਸ ਕਰਕੇ ਸੜਕ ਨਿਰਮਾਣ ਅਤੇ ਜਨਤਕ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿੱਚ, ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਕਈ ਅਗਾਂਹਵਧੂ ਪਹਿਲਕਦਮੀਆਂ ਕਰ ਰਹੀ ਹੈ।ਇਸ ਮੌਕੇ ਵਾਰਡ ਕੌਂਸਲਰਾਂ ਵਲੋਂ ਆਪੋ-ਆਪਣੇ ਖੇਤਰਾਂ ਵਿੱਚ ਨਵੇਂ ਵਿਕਾਸ ਕਾਰਜਾਂ ਲਈ ਤਜਵੀਜ਼ਾਂ ਵੀ ਪੇਸ਼ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਸਬੰਧੀ ਜਲਦ ਤੋਂ ਜਲਦ ਵਿਸਥਾਰਿਤ ਰਿਪੋਰਟ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।