Business Khas

Latest news
ਸੁਸ਼ੀਲ ਕੁਮਾਰ ਰਿੰਕੂ ਨੇ ਪੀਰ ਬਾਬਾ ਨੂਰ ਸ਼ਾਹ ਜੀ ਅਤੇ ਪੀਰ ਬਾਬਾ ਮਸਤ ਜੀ ਦੇ ਦਰਗਾਹਾਂ 'ਤੇ ਮੱਥਾ ਟੇਕਿਆ ਭਾਰਤੀ ਸ਼ੇਅਰ ਬਾਜ਼ਾਰ 'ਚ ਮੱਚੀ ਹਾਹਾਕਾਰ 'Diljit Dosanjh ਨੂੰ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿਆਂਗੇ’ 30% ਟੁੱਟਿਆ ਸੋਨਾ! ਹੁਣ ਖਰੀਦਣ ਦਾ ਸਹੀ ਸਮਾਂ ਜਾਂ ਹੋਰ ਆਵੇਗੀ ਗਿਰਾਵਟ? ਕੀ ਚਰਨਜੀਤ ਚੰਨੀ ਛੱਡ ਦੇਣਗੇ ਕਾਂਗਰਸ? ਕਲਹ ਦੀਆਂ ਖ਼ਬਰਾਂ 'ਤੇ ਪ੍ਰਧਾਨ ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ ਪੰਜਾਬ ਦੇ 2 ਨੌਜਵਾਨਾਂ ਦੀ ਨਦੀ ’ਚ ਡੁੱਬਣ ਕਾਰਨ ਹੋਈ ਮੌਤ ਸਤਲੁਜ ਫਿਲਮ ਨੂੰ ਓਟੀਟੀ ਪਲੇਟ ਫਾਰਮ ਤੋਂ  ਸਿੱਖ ਕੌਮ ਨਾਲ ਪਿੱਛਲੇ ਸਮੇਂ ਦੌਰਾਨ ਹੋਏ ਧੱਕੇ ਦੇ ਸੱਚ ਨੂੰ ਛੁਪਣਾ लिवर कैंसर से जंग के बीच दीपिका कक्कड़ को हुई नई बीमारी, हॉस्पिटल बेड पर लेटे हुए शेयर की फोटो ‘ਕੁਲਹੜ ਪੀਜ਼ਾ’ ਵਾਲਾ ਸਹਿਜ ਅਰੋੜਾ ਪ੍ਰੇਮਾਨੰਦ ਮਹਾਰਾਜ ਕੋਲ ਪਹੁੰਚਿਆ ਸਟ੍ਰੀਮਿੰਗ ਦੇ 2 ਦਿਨਾਂ ‘ਚ ਹੀ ਕਿਉਂ ਹਟਾਈ ਗਈ Diljit Dosanjh ਦੀ ਫਿਲਮ ਸਤਲੁਜ?
You are currently viewing ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ

ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ

ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਅੱਜ ਤੋਂ ਸੂਬਾ ਪੱਧਰ ‘ਤੇ ਅਵਾਰਾ ਕੁੱਤਿਆਂ ਖਿਲਾਫ਼ ਵੱਡੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ‘ਚ ਕੁੱਤਿਆਂ ਨੂੰ ਫੜ ਕੇ ਸ਼ੈਲਟਰ ਹੋਮ ‘ਚ ਭੇਜਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਦਿਨੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕਰਦੋ ਹੋਏ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਨਰ ਲਈ ਸਰਕਾਰ ਵੱਲੋਂ ਵੱਡੀ ਮੁਹਿੰਸ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦੋ ਹੋਏ ਲਿਖਿਆ-“ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਕੱਲ ਤੋਂ ਸ਼ੁਰੂ ਕਰੇਗੀ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ..ਧੰਨਵਾਦ ਸੁਪਰੀਮ ਕੋਰਟ” ਦੱਸ ਦੇਈਏ ਕਿ ਬੀਤੀ ਦਿਨੀਂ ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਦਾਇਰ ਵੱਖ-ਵੱਖ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਸੰਬੰਧੀ ਆਪਣੇ ਪਹਿਲਾਂ ਜਾਰੀ ਕੀਤੇ ਗਏ ਹੁਕਮ ‘ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਸਾਲ 2025 ‘ਚ ਜਾਰੀ ਕੀਤਾ ਗਿਆ ਹੁਕਮ ਲਾਗੂ ਰਹੇਗਾ। ਇਹ ਫ਼ੈਸਲਾ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਦਿੱਤਾ।