Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਗੁਰਦਾਸਪੁਰ ‘ਚ ਕਾਂਸਟੇਬਲ ਨਾਲ ਕੁੱਟਮਾਰ ਮਾਮਲੇ ‘ਚ 5 ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ ‘ਚ ਕਾਂਸਟੇਬਲ ਨਾਲ ਕੁੱਟਮਾਰ ਮਾਮਲੇ ‘ਚ 5 ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ‘ਚ ਪੁਲਿਸ ਕਾਂਸਟੇਬਲ ਨਾਲ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇੱਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਤੇ ਦਿਨ ਪਿੰਡ ਬੱਬੇਹਾਲੀ ‘ਚ ਕਾਂਸਟੇਬਲ ਕਰਨਪ੍ਰੀਤ ਸਿੰਘ ਤੇ ਉਸ ਦੀ ਭੈਣ ਬਲਜਿੰਦਰ ਕੌਰ ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਹਮਲੇ ‘ਚ ਦੋਵੇਂ ਜ਼ਖ਼ਮੀ ਹੋ ਗਏ। ਕਰਨਪ੍ਰੀਤ ਸਿੰਘ ਮੁਤਾਬਕ, ਉਹ ਪਿੰਡ ‘ਚ ਮੇਲੇ ਦੀ ਡਿਊਟੀ ਖ਼ਤਮ ਕਰਕੇ ਆਪਣੀ ਭੈਣ ਨਾਲ ਵਾਪਸ ਘਰ ਜਾ ਰਿਹਾ ਸੀ। ਰਸਤੇ ‘ਚ ਉਹ ਕੁਝ ਸਮਾਨ ਖਰੀਦਣ ਲਈ ਰੁਕੇ ਤਾਂ ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਕਰਨਪ੍ਰੀਤ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦੋਂ ਉਸ ਦੀ ਭੈਣ ਉਸ ਨੂੰ ਬਚਾਉਣ ਲਈ ਆਈ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ ਗਈ।
ਇਸ ਮਾਮਲੇ ਸਬੰਧੀ ਡੀਐਸਪੀ ਸਿਟੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ ‘ਚ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਇੱਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।