Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਲੰਧਰ ਕਮਿਸ਼ਨਰੇਟ ਵਿੱਚ 32 ਹਾਟਸਪੋਟਸ ‘ਤੇ ਕਾਸੋ ਓਪਰੇਸ਼ਨ: ਸੀਪੀ ਜਲੰਧਰ ਵੱਲੋਂ ਗਰਾਊਂਡ-ਲੈਵਲ ਮੁਆਇਨਾ

ਜਲੰਧਰ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਨਸ਼ੇ ਨਾਲ ਸਬੰਧਿਤ ਗਤੀਵਿਧੀਆਂ ‘ਤੇ ਨਕੇਲ ਕੱਸਣ ਅਤੇ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸ਼ਹਿਰ ਦੇ 32 ਹਾਟਸਪੋਟਸ ‘ਤੇ ਵਿਸ਼ੇਸ਼ ਕਾਸੋ (Cordon and Search Operation) ਚਲਾਇਆ ਗਿਆ। ਇਸ ਦੌਰਾਨ ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੋਰ ਵੱਲੋਂ ਖੁਦ ਬਲਟਨ ਪਾਰਕ ਵਿਖੇ ਪਹੁੰਚ ਕੇ ਕਾਰਵਾਈ ਦੀ ਮੌਕੇ ‘ਤੇ ਸਮੀਖਿਆ ਕੀਤੀ ਗਈ।ਵੇਰਵਾ ਦਿੰਦਿਆਂ ਸੀਪੀ ਜਲੰਧਰ ਨੇ ਦੱਸਿਆ ਕਿ ਲੋਕਾਂ ਤੋਂ ਮਿਲੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਜਾਂਚਾਂ ਦੌਰਾਨ ਪ੍ਰਾਪਤ ਇਨਪੁਟਾਂ ਦੇ ਆਧਾਰ ‘ਤੇ ਬਲਟਨ ਪਾਰਕ, ਧੰਕੀਆ ਮੋਹਲਾ, ਅਬਾਦਪੂਰਾ, ਭਾਰਗੋ ਕੈਪ, ਮੰਗੂ ਬਸਤੀ ਅਤੇ ਹੋਰ ਇਲਾਕਿਆਂ ਸਮੇਤ ਕੁੱਲ 32 ਥਾਵਾਂ , ਨੂੰ ਟਾਰਗੇਟ ਕੀਤਾ ਗਿਆ। ਇਹਨਾਂ ਥਾਵਾਂ ‘ਤੇ ਨਸ਼ੇ ਨਾਲ ਜੁੜੀਆਂ ਗਤੀਵਿਧੀਆਂ ਹੋਣ ਦਾ ਸ਼ੱਕ ਸੀ, ਉਨ੍ਹਾਂ ਨੂੰ ਇਸ ਕਾਰਵਾਈ ਲਈ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ।

ਇਸ ਉਪਰੇਸ਼ਨ ਲਈ ਕਰੀਬ 300 ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਹਰ ਹਾਟਸਪੋਟ ਤੇ ਕਾਸੋ ਉਪਰੇਸ਼ਨ ਦੀ ਅਗਵਾਈ ਜੀਓ-ਰੈਂਕ ਦੇ ਅਫਸਰਾਂ ਵੱਲੋਂ ਕੀਤੀ ਗਈ। ਓਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ, ਵਾਹਨਾਂ ਦੀ ਚੈਕਿੰਗ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਖਾਸ ਨਿਗਰਾਨੀ ਕੀਤੀ ਗਈ।

ਉਹਨਾਂ ਨੇ ਅਗੇ ਦੱਸਿਆ ਕਿ ਅੱਜ ਦੇ ਉਪਰੇਸ਼ਨ ਦੌਰਾਨ ਹੁਣ ਤੱਕ NDPS Act ਤਹਿਤ ਕੁੱਲ 11 ਮੁੱਕਦਮੇ ਦਰਜ਼ ਕੀਤੇ ਜਾ ਚੁੱਕੇ ਹਨ। ਹੋਰ ਰਿਕਵਰੀਆਂ ਅਤੇ ਬਾਕੀ ਕਾਰਵਾਈਆਂ ਬਾਰੇ ਵਿਸਥਾਰਿਤ ਜਾਣਕਾਰੀ ਜਲਦ ਹੀ ਸਾਂਝੀ ਕੀਤੀ ਜਾਵੇਗੀ।