Business Khas

Latest news
ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ पासपोर्ट महंगा, 1 जुलाई 2026 से बदल गए कई नियम, आपकी जेब पर सीधा असर ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत

ਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਅੱਜ ਵੱਖ ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਮਾਨਯੋਗ ਪੁਲਿਸ ਕਮਿਸ਼ਨਰ ਨੂੰ ਇੱਕ ਸ਼ਿਕਾਇਤ ਦਿੱਤੀ ਗਈ ਜਿਸ ਵਿਚ ਇਹ ਕਿਹਾ ਗਿਆ ਕੀ ਭਾਰਤ ਦੇ ਵੱਖ ਵੱਖ ਸਕੂਲਾਂ ਦੇ ਵਿੱਚ ਸਾਹਿਬਜ਼ਾਦਿਆਂ ਅਤੇ…

Continue Readingਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ‘ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਕਰਵਾਈ ਜਾਵੇ: ਭਾਜਪਾ

ਜਲੰਧਰ,ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ।  ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ।  ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ।  ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ।  ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ।ਭਾਜਪਾ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਦੇ ਆਗੂ ਲਗਾਤਾਰ ਇਹ ਗੱਲ ਦੁਹਰਾਉਂਦੇ ਰਹਿੰਦੇ ਹਨ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਫੰਡ ਭ੍ਰਿਸ਼ਟਾਚਾਰ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ ਗਿਆ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸੀ ਅਤੇ ਆਪ ਆਗੂ, ਜਲੰਧਰ ਨਗਰ ਨਿਗਮ ਦੇ ਅਧਿਕਾਰੀ, ਠੇਕੇਦਾਰ ਅਤੇ ਕੁਝ ਸੇਵਾਮੁਕਤ ਸਿਵਲ ਅਧਿਕਾਰੀ, ਜਿਨ੍ਹਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਗੈਰ ਕਾਨੂੰਨੀ ਤੌਰ 'ਤੇ ਨਿਯੁਕਤ ਕੀਤਾ ਗਿਆ, ਇਸ ਪੂਰੇ ਘਪਲੇ 'ਚ ਸ਼ਾਮਲ ਹਨ।

Continue Readingਜਲੰਧਰ ਸਮਾਰਟ ਸਿਟੀ ਪ੍ਰੋਜੈਕਟ ‘ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਕਰਵਾਈ ਜਾਵੇ: ਭਾਜਪਾ

ਆਖਰੀ ਉਮੀਦ ਐਨਜੀਓ ਵੱਲੌ ਖੰਨਾ ਸ਼ਹਿਰ ਵਿੱਚ ਨਵੇਂ ਸਾਲ ਨਵੀਂ ਬਰਾਂਚ ਦਾ ਉਦਘਾਟਨ

ਜਲੰਧਰ,(ਸੰਜੇ ਸ਼ਰਮਾ)-ਆਖਰੀ ਉਮੀਦ ਵੈਲਫੇਅਰ ਸੋਸਾਇਟੀ(ਰਜਿ.) ਜਲੰਧਰ ਐਨ.ਜੀ.ਉ.ਵਲੋ ਇਕ ਬ੍ਰਾਂਚ ਖੰਨਾ ਅਨਾਜ਼ ਮੰਡੀ 12 ਬੀ ਵਿਖੇ ਖੋਲੀ ਗਈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਤਰੁਨਪ੍ਰੀਤ ਸਿੰਘ…

Continue Readingਆਖਰੀ ਉਮੀਦ ਐਨਜੀਓ ਵੱਲੌ ਖੰਨਾ ਸ਼ਹਿਰ ਵਿੱਚ ਨਵੇਂ ਸਾਲ ਨਵੀਂ ਬਰਾਂਚ ਦਾ ਉਦਘਾਟਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ

5ਵੀਂ ਜਮਾਤ ਦੀਆਂ ਪ੍ਰੀਖਿਆਵਾਂ 7, 11, 12, 13 ਅਤੇ 14 ਮਾਰਚ ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਹੋਵੇਗੀ। ਪੰਜਵੀਂ ਜਮਾਤ ਦੀਆਂ…

Continue Readingਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ

ਪੰਜਾਬ ‘ਚ ਠੰਡ ਤੇ ਧੁੰਦ ਦਾ ਕਹਿਰ ਜਾਰੀ,ਅਗਲੇ ਚਾਰ ਦਿਨ ਮੌਸਮ ਰਹੇਗਾ ਖੁਸ਼ਕ

ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪੂਰੇ ਸੂਬੇ ਵਿੱਚ ਸਭ…

Continue Readingਪੰਜਾਬ ‘ਚ ਠੰਡ ਤੇ ਧੁੰਦ ਦਾ ਕਹਿਰ ਜਾਰੀ,ਅਗਲੇ ਚਾਰ ਦਿਨ ਮੌਸਮ ਰਹੇਗਾ ਖੁਸ਼ਕ

ਪੰਜਾਬ ‘ਚ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਲਾਈਨਾਂ,ਮੁੱਕਣ ਲੱਗਾ ਪੈਟਰੋਲ-ਡੀਜ਼ਲ!

ਟਰੱਕਾਂ ਅਤੇ ਟੈਂਕਰਾਂ ਸਮੇਤ ਬਾਕੀ ਵਪਾਰਕ ਵਾਹਨਾਂ ਦੇ ਡਰਾਈਵਰਾਂ ਨੇ ‘ਹਿੱਟ ਐਂਡ ਰਨ’ ਮਾਮਲਿਆਂ ਨਾਲ ਸਬੰਧਤ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਆਵਾਜਾਈ ਠੱਪ ਕਰ ਦਿੱਤੀ, ਜਿਸ ਕਾਰਨ ਕੁਝ ਸੂਬਿਆਂ ਵਿਚ…

Continue Readingਪੰਜਾਬ ‘ਚ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਲਾਈਨਾਂ,ਮੁੱਕਣ ਲੱਗਾ ਪੈਟਰੋਲ-ਡੀਜ਼ਲ!

ਮਹਾਨ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡ ਕੇ ਮਨਾਇਆ ਗਿਆ

ਜਲੰਧਰ,(ਸੰਜੇ ਸ਼ਰਮਾ)-ਮਹਾਨ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਕੇ ਜਿਨਾਂ ਨੂੰ ਬੇਅੰਤ ਸਿੰਘ ਦੀ ਜਾਲਮ ਸਰਕਾਰ ਨੇ ਅਨੇਕਾਂ ਤਸੀਹੇ ਦੇਕੇ ਇਕ ਜਨਵਰੀ 1993 ਨੂੰ ਸ਼ਹੀਦ ਕੀਤਾ ਸੀ। ਉਹਨਾਂ ਦਾ ਸ਼ਹੀਦੀ ਦਿਹਾੜਾ…

Continue Readingਮਹਾਨ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡ ਕੇ ਮਨਾਇਆ ਗਿਆ

ਛੋਟੇ ਸਾਹਿਬਜਾਦੇ ਦੀ ਯਾਦ ਵਿੱਚ ਨਿਕਲੇ ਨਗਰ ਕੀਰਤਨ ਚ ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾਂ ਲਈ ਲਗਾਇਆ ਦੁੱਧ ਦਾ ਲੰਗਰ

ਜਲੰਧਰ,(ਸੰਜੇ ਸ਼ਰਮਾ)-ਸਿੱਖ ਤਾਲਮੇਲ ਕਮੇਟੀ ਵੱਲੋਂ ਛੋਟੇ ਸਾਹਿਬਜਾਦੇ ਦੀ ਯਾਦ ਵਿਚ ਨਿਕਲੇ ਨਗਰ ਕੀਰਤਨ ਵਿੱਚ ਸੰਗਤਾਂ ਵਾਸਤੇ ਦੁੱਧ ਦੇ ਅਟੁੱਟ ਲੰਗਰ ਲਗਯੇ ਗਏ ਲੰਗਰ ਵੰਡਣ ਦੀ ਸੇਵਾ ਤਜਿੰਦਰ ਸਿੰਘ ਪਰਦੇਸੀ ਹਰਪਾਲ…

Continue Readingਛੋਟੇ ਸਾਹਿਬਜਾਦੇ ਦੀ ਯਾਦ ਵਿੱਚ ਨਿਕਲੇ ਨਗਰ ਕੀਰਤਨ ਚ ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾਂ ਲਈ ਲਗਾਇਆ ਦੁੱਧ ਦਾ ਲੰਗਰ

ਨਵੇਂ ਸਾਲ ਦੇ ਤਿਉਹਾਰ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਉਣ ਲਈ ਸ਼ਹਿਰ ’ਚ ਆਵਾਜਾਈ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ- ਪੁਲਿਸ ਕਮਿਸ਼ਨਰ

ਜਲੰਧਰ, (ਸੰੰਜੇੇੇੇੇੇੇੇੇੇੇੇੇੇੇੇ ਸ਼ਰਮਾਾ)-ਨਵੇਂ ਸਾਲ ਦਾ ਤਿਉਹਾਰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਉਣ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਦੇ ਨਾਲ-ਨਾਲ ਸੁਰੱਖਿਆ ਦੇ ਵੀ ਪੁਖ਼ਤਾ…

Continue Readingਨਵੇਂ ਸਾਲ ਦੇ ਤਿਉਹਾਰ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਉਣ ਲਈ ਸ਼ਹਿਰ ’ਚ ਆਵਾਜਾਈ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ- ਪੁਲਿਸ ਕਮਿਸ਼ਨਰ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, (ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ…

Continue Readingਡਿਪਟੀ ਕਮਿਸ਼ਨਰ ਪੁਲਿਸ ਵਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ