Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing DIG ਹਰਚਰਨ ਭੁੱਲਰ ਦੇ ਸਮਰਾਲਾ ਫਾਰਮ ‘ਤੇ CBI ਨੇ ਕੀਤੀ ਛਾਪੇਮਾਰੀ

DIG ਹਰਚਰਨ ਭੁੱਲਰ ਦੇ ਸਮਰਾਲਾ ਫਾਰਮ ‘ਤੇ CBI ਨੇ ਕੀਤੀ ਛਾਪੇਮਾਰੀ

ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਉੱਤੇ ਸੀਬੀਆਈ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਭੁੱਲਰ ਦੀਆਂ ਲਈ ਮੁਸ਼ਕਲਾਂ ਘਟਣ ਦੀ ਬਜਾਏ ਹੋਰ ਵੱਧਦੀਆਂ ਜਾ ਰਹੀਆਂ ਹਨ। ਭੁੱਲਰ ਨੂੰ ਡੀਆਈਜੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ Central Bureau of Investigation (ਸੀਬੀਆਈ) ਵੱਲੋਂ ਲਗਾਤਾਰ ਉਨ੍ਹਾਂ ਦੇ ਫਾਰਮ ਹਾਊਸਾਂ ‘ਤੇ ਰੇਡ ਜਾਰੀ ਹਨ। ਅੱਜ ਸਵੇਰ ਤੋਂ ਸੀਬੀਆਈ ਦੀ ਟੀਮ ਵੱਲੋਂ ਸਮਰਾਲਾ ਹਲਕੇ ਦੇ ਮਛੀਵਾੜਾ ਨੇੜੇ ਪਿੰਡ ਮੰਡ ਸ਼ੇਰੀਆਂ ਵਿੱਚ ਬਣੇ ਭੁੱਲਰ ਫਾਰਮ ਹਾਊਸ ‘ਤੇ ਛਾਣਬੀਣ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਫਾਰਮ ਹਾਊਸ ਨਾਲ ਲੱਗਦੀ ਕਰੀਬ 55 ਏਕੜ ਜ਼ਮੀਨ ਵੀ ਜਾਂਚ ਦੇ ਦਾਇਰੇ ਵਿੱਚ ਹੈ। ਸੀਬੀਆਈ ਦੀ ਟੀਮ ਵੱਲੋਂ ਪੂਰੇ ਇਲਾਕੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਸੰਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਬਰਾਮਦਗੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਚੰਡੀਗੜ੍ਹ ਦਫ਼ਤਰ ਵੱਲੋਂ ਜਾਰੀ ਕੀਤੀ ਜਾਵੇਗੀ।