Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਲਈ ਵਿਸ਼ੇਸ਼ ਟੀਮਾਂ ਵਲੋਂ ਚੈਕਿੰਗ

ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਲਈ ਵਿਸ਼ੇਸ਼ ਟੀਮਾਂ ਵਲੋਂ ਚੈਕਿੰਗ

ਜਲੰਧਰ,   ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਵੱਖ-ਵੱਖ ਗੈਸ ਏਜੰਸੀਆਂ ਦੀ ਜਾਂਚ ਕੀਤੀ ਗਈ।

ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਭਾਗ ਵਲੋਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਲੋਕਾਂ ਨੂੰ ਗੈਸ ਸਿਲੰਡਰ ਲੋੜ ਅਨੁਸਾਰ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਲਈ ਵੱਖ-ਵੱਖ ਟੀਮਾਂ ਬਣਾਕੇ ਗੈਸ ਏਜੰਸੀਆਂ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਜਾਣੂੰ ਕਰਵਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ, ਇਸ ਲਈ ਨਿਯਮਾਂ ਮੁਤਾਬਕ ਸਪਲਾਈ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਵੱਖ-ਵੱਖ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ’ਤੇ ਚੌਕਸੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਕੇ ਬਿਨ੍ਹਾਂ ਵਜ੍ਹਾ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਜਮ੍ਹਾਖੋਰੀ ਦਾ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਉਹ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਉਨ੍ਹਾਂ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਮੇਂ ਸਿਰ ਗੈਸ ਸਿਲੰਡਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਵਿੱਚ ਗੈਸ ਸਿਲੰਡਰਾਂ ਦੀ ਕਮੀ ਦੀ ਝੂਠੀ ਅਫਵਾਹ ਫੈਲਾ ਕੇ ਜਮ੍ਹਾਖੋਰੀ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਅਤੇ ਗੈਸ ਸਿਲੰਡਰਾਂ ਦੀ ਉਪਲਬਧਤਾ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਇਹ ਕਮੇਟੀ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ/ਗੈਰ ਕਾਨੂੰਨੀ ਜਮ੍ਹਾਖੋਰੀ/ ਭੰਡਾਰਨ ਨੂੰ ਰੋਕਣ ਲਈ ਆਪਣੇ ਪੱਧਰ ’ਤੇ ਟੀਮਾਂ ਰਾਹੀਂ ਜ਼ਿਲ੍ਹੇ ਵਿੱਚ ਸਮੇਂ-ਸਮੇਂ ਚੈਕਿੰਗ ਕਰੇਗੀ ਅਤੇ ਜਿੱਥੇ ਵੀ ਕੋਈ ਉਲੰਘਣਾ ਪਾਈ ਜਾਂਦੀ ਹੈ, ਉਥੇ ਕਾਨੂੰਨੀ ਤੌਰ ‘ਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਏਗੀ।

ਉਨ੍ਹਾਂ ਕਿਹਾ ਕਿ ਇਹ ਕਮੇਟੀ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਮਰਸ਼ੀਅਲ ਉਦੇਸ਼ਾਂ ਲਈ ਕਰਨ ਤੋਂ ਰੋਕਣ ਲਈ ਵੀ ਵਿਸ਼ੇਸ਼ ਚੈਕਿੰਗ ਯਕੀਨੀ ਬਣਾਏਗੀ ਅਤੇ ਅਜਿਹਾ ਮਾਮਲਾ ਸਾਹਮਣੇ ਆਉਣ ’ਤੇ ਸੰਬੰਧਿਤ ਵਿਅਕਤੀਆਂ/ਸੰਸਥਾਵਾਂ ਖ਼ਿਲਾਫ਼ ਉਚਿਤ ਕਾਰਵਾਈ ਕਰੇਗੀ।