ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੇ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 33 ਤੋਂ 75 ਫੀਸਦ ਫਸਲ ਦੇ ਨੁਕਸਾਨ ’ਤੇ 10 ਹਜ਼ਾਰ ਮੁਆਵਜ਼ਾ ਦਿੱਤਾ ਜਾਵੇਗਾ। 75 ਤੋਂ 100 ਫੀਸਦ ਖਰਾਬੇ ਲਈ 20 ਹਜ਼ਾਰ ਪ੍ਰਤੀ ਏਕੜ’ ਦੇ ਹਿਸਾਬ ਦੇ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 15 ਅਕਤੂਬਰ ਤੋਂ ਚੈੱਕ ਵੰਡੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਲਕੇ (30 ਸਤੰਬਰ) ਨੂੰ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।ਪੰਜਾਬ ਵਿਧਾਨ ਸਭਾ ‘ਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸੰਕਟ ‘ਤੇ ਵਿਧਾਨਸਭਾ ‘ਚ ਬਹਿਸ ਦੌਰਾਨ ਕਾਫੀ ਵਧੀਆ ਸੁਝਾਅ ਆਏ ਹਨ ਅਤੇ ਇਸ ਮਸਲੇ ‘ਤੇ ਵਿਰੋਧੀ ਪਾਰਟੀਆਂ ਨੂੰ ਇਕ ਦੋਸਤ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਨੌਜਵਾਨਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਲੱਖਾਂ ਲੋਕਾਂ ਦੀ ਜਾਨਾਂ ਬਚਾਈਆਂ ਅਤੇ ਆਪਣੀਆਂ ਰਾਸ਼ਨਾਂ ਨਾਲ ਭਰੀਆਂ ਟਰਾਲੀਆਂ ਵੰਡੀਆਂ, ਉਨ੍ਹਾਂ ਦਾ ਮੈਂ ਬਹੁਤ ਧੰਨਵਾਦ ਕਰਦਾ ਹਾਂ। ਐੱਨ. ਡੀ. ਆਰ. ਐੱਫ., ਭਾਰਤੀ ਫ਼ੌਜ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵੀ ਬਹੁਤ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਨਾ ਹੱਦ ਦੇਖਦੀ ਹੈ ਅਤੇ ਨਾ ਸਰਹੱਦ ਦੇਖਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਲਈ ਕੀਤਾ ਵੱਡਾ ਐਲਾਨ
- Post author:businesSsKhas
- Post published:September 29, 2025
- Post category:ਪੰਜਾਬ
